ਮਨੋਰੰਜਨ

ਕਾਰਗਿਲ ਵਿਜੇ ਦਿਵਸ ਮੌਕੇ ‘ਤੇ ਅੱਜ ਨੌਜਵਾਨਾਂ ਲਈ ਮੁੜ ਰਿਲੀਜ਼ ਹੋਵੇਗੀ ‘ਉਰੀ’, ਟਿਕਟਾਂ ਮੁਫ਼ਤ

ਮੁੰਬਈ: ਕਾਰਗਿਲ ਵਿਜੇ ਦਿਹਾੜੇ ਮੌਕੇ ਅੱਜ ਸਰਜੀਕਲ ਸਟ੍ਰਾਇਕ ‘ਤੇ ਬਣੀ ਫ਼ਿਲਮ ‘’ ਨੂੰ ਮਹਾਰਾਸ਼ਟਰ ‘ਚ ਮੁੜ ਤੋਂ ਰਿਲੀਜ਼ ਕਰਨ ਦਾ ਫੈਸਲਾ ਕੀਤਾ ਗਿਆ। ਇਸ ਫ਼ਿਲਮ ‘ਚ ਵਿੱਕੀ ਕੌਸ਼ਲ ਮੁੱਖ ਕਿਰਦਾਰ ‘ਚ ਨਜ਼ਰ ਆਏ ਸੀ ਅਤੇ ਫ਼ਿਲਮ ਨੂੰ ਆਦਿੱਤਿਆਧਰ ਨੇ ਡਾਈਰੈਕਟ ਕੀਤਾ ਸੀ। ਉਰੀ ‘ਚ ਦਹਿਸ਼ਤਗਰਾਂ ਨੇ ਭਾਰਤੀ ਫ਼ੌਜੀ ਕੈਂਪ ਹਮਲੇ ਕੀਤਾ ਸੀ, ਜਿਸ ‘ਚ 17 ਜਵਾਨ ਸ਼ਹੀਦ ਹੋ ਗਏ ਸੀ। ਇਸ ਦਾ ਬਦਲਾ ਲੈਣ ਲਈ ਭਾਰਤੀ ਸੈਨਾ ਨੇ ਪੀਓਕੇ ‘ਚ ਮੌਜੂਦ ਅੱਤਵਾਦੀ ਕੈਂਪਾਂ ਦਾ ਖ਼ਾਤਮਾ ਕੀਤਾ ਸੀ, ਜਿਸ ਨੂੰ ਲੈ ਕੇ ਫ਼ਿਲਮ ‘ਉਰੀ’ ਬਣਾਈ ਗਈ ਸੀ।

ਇਹ ਵੀ ਪੜ੍ਹੋ : ਬਾਕਿਸ ਆਫਿਸ ਤੇ ‘ਅਰਦਾਸ ਕਰਾਂ’ ਨੇ ਮਚਾਈ ਧਮਾਲ

ਫ਼ਿਲਮ ਨੂੰ ਦੁਬਾਰਾ ਰਿਲੀਜ਼ ਕਰਨ ਦਾ ਫੈਸਲਾ ਮਹਾਰਾਸ਼ਟਰ ਸਰਕਾਰ ਦਾ ਹੈ। ਸਰਕਾਰ ਦਾ ਫੈਸਲਾ ਨੌਜਵਾਨਾਂ ‘ਚ ਹਥਿਆਰਬੰਦ ਫ਼ੌਜਾਂ ਪ੍ਰਤੀ ਲਗਾਅ ਅਤੇ ਦੇਸ਼ਭਗਤੀ ਦੀ ਭਾਵਨਾ ਨੂੰ ਭਰਨ ਦੇ ਮਕਸਦ ਨਾਲ ਇਹ ਫੈਸਲਾ ਲਿਆ ਗਿਆ ਹੈ।

ਜਾਣਕਾਰੀ ਮੁਤਾਬਕ ਅੱਜ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ 25 ਸਾਲ ਦੇ ਨੌਜਵਾਨਾਂ ਨੂੰ ਸੂਬੇ ਦੇ 500 ਸਿਨੇਮਾਘਰਾਂ ‘ਚ ਫ਼ਿਲਮ ਦਾ ਸ਼ੋਅ ਫਰੀ ਦੇਖਣ ਨੂੰ ਮਿਲੇਗਾ। ਫ਼ਿਲਮ ਦੇ ਡਾਇਰੇਕਟਰ ਆਦਿਤਿਆਧਰ ਨੇ ਕਿਹਾ ਕਿ ਇਹ ਸਾਡੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਕਾਫੀ ਵਧੀਆ ਕੋਸ਼ਿਸ਼ ਹੈ।

ਸੰਨ 1999 ‘ਚ ਅੱਜ ਦੇ ਹੀ ਦਿਨ 20 ਸਾਲ ਪਹਿਲਾਂ ਭਾਰਤੀ ਫ਼ੌਜ ਦੇ ਬਹਾਦਰਾਂ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੰਦਿਆਂ ਟਾਈਗਰ ਹਿੱਲ ‘ਤੇ ਕਬਜ਼ਾ ਕੀਤਾ ਸੀ। ਇਸ ਮੌਕੇ ਸ਼ਹੀਦ ਹੋਣੇ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੂਰੇ ਦੇਸ਼ ‘ਚ ਸਮਾਗਮ ਕੀਤੇ ਜਾ ਰਹੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago