Corona Updates: ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕੀਤਾ ਵੱਡਾ ਐਲਾਨ, ਜੂਨ ਮਹੀਨੇ ਵਿੱਚ ਖੁੱਲ੍ਹ ਸਕਦੇ ਨੇ ਸਿਨੇਮਾ ਘਰ

opening-of-theatres-will-be-decided-in-june
Corona Updates: ਕੋਰੋਨਾ ਵਾਇਰਸ ਮਹਾਮਾਰੀ ਕਾਰਨ ਲੱਗੇ ਤਾਲਾਬੰਦੀ ਦਾ ਸਿਨੇਮਾ ਜਗਤ ‘ਤੇ ਵੀ ਵੱਡਾ ਪ੍ਰਭਾਵ ਪਿਆ। ਅਜਿਹੇ ‘ਚ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਜੂਨ ਮਹੀਨੇ ‘ਚ ਕੋਰੋਨਾ ਦੀ ਸਥਿਤੀ ਦੇਖਣ ਮਗਰੋਂ ਸਿਨੇਮਾਘਰਾਂ ਨੂੰ ਖੋਲ੍ਹਣ ‘ਤੇ ਵਿਚਾਰ ਕੀਤਾ ਜਾਵੇਗਾ। ਇਕ ਅਧਿਕਾਰਤ ਬਿਆਨ ‘ਚ ਕਿਹਾ ਗਿਆ ਕਿ ਮੰਤਰੀ ਨੇ ਇਹ ਗੱਲ ਵੀਡੀਓ ਕਾਨਫਰੰਸਿੰਗ ਦੌਰਾਨ ਆਖੀ। ਐਸੋਸੀਏਸ਼ਨ ਆਫ ਫਿਲਮ ਪ੍ਰੋਡਿਊਸਰਸ, ਸਿਨੇਮਾ ਐਗਜਡੀਬਿਟਰਸ ਐਂਡ ਫਿਲਮ ਇੰਡਸਟਰੀ ਦੇ ਪ੍ਰਤੀਨਿਧੀਆਂ ਨੂੰ ਆਖੀ ਹੈ। ਇਹ ਬੈਠਕ ਕੋਵਿਡ-19 ਦੇ ਚੱਲਦਿਆਂ ਫਿਲਮ ਉਦਯੋਗ ਨੂੰ ਆ ਰਹੀਆਂ ਮੁਸ਼ਕਿਲਾਂ ‘ਤੇ ਚਰਚਾ ਕਰਨ ਲਈ ਕੀਤੀ ਗਈ ਸੀ।

ਇਹ ਵੀ ਪੜ੍ਹੋ: Bollywood News: ਪੂਰੀ ਹਿੱਟ ਸੀ ਸਾਜਿਦ ਸੰਗ ਵਾਜਿਦ ਦੀ ਜੋੜੀ, ਸਲਮਾਨ ਖਾਨ ਦੀ ਫਿਲਮ ਨਾਲ ਕੀਤੀ ਸੀ ਕਰੀਅਰ ਦੀ ਸ਼ੁਰੂਆਤ

ਸਿਨੇਮਾਘਰਾਂ ਨੂੰ ਖੋਲ੍ਹਣ ਦੀ ਮੰਗ ‘ਤੇ ਮੰਤਰੀ ਨੇ ਕਿਹਾ ਕਿ ਇਸ ਬਾਰੇ ਜੂਨ ਮਹੀਨੇ ਮਹਾਮਾਰੀ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵਿਚਾਰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਦੁਬਈ ‘ਚ ਸਿਨੇਮਾਘਰਾਂ ਨੂੰ ਖੋਲ੍ਹ ਦਿੱਤਾ ਗਿਆ ਹੈ। ਇਸ ਦੌਰਾਨ ਖਾਸ ਨਿਯਮ ਵੀ ਬਣਾਏ ਗਏ ਹਨ, ਜਿਨ੍ਹਾਂ ਦੀ ਵਰਤੋ ਸਿਨੇਮਾਘਰਾਂ ‘ਚ ਕੀਤੀ ਜਾ ਰਹੀ ਹੈ। ਦੁਬਈ ‘ਚ ਤਾਲਾਬੰਦੀ ਤੋਂ ਬਾਅਦ ਸਿਨੇਮਾਘਰਾਂ ‘ਚ ਇਰਫਾਨ ਖਾਨ ਦੀ ਫਿਲਮ ‘ਅੰਗਰੇਜ਼ੀ ਮੀਡੀਅਮ’ ਅਤੇ ਅਮਰਿੰਦਰ ਗਿੱਲ ਦੀ ਪੰਜਾਬੀ ਫਿਲਮ ‘ਚੱਲ ਮੇਰਾ ਪੁੱਤ 2’ ‘ਚ ਮੁੜ ਰਿਲੀਜ਼ ਕੀਤੀਆਂ ਗਈਆਂ।

Bollywood News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ