ਮਨੋਰੰਜਨ

ਅਕਤੂਬਰ ‘ਚ ਧਮਾਕਾ ਕਰਣਗੇ ਰਿਤੀਕ-ਟਾਈਗਰ , ਸੈੱਟ ਤੋਂ ਪਹਿਲੀ ਤਸਵੀਰ ਆਈ ਸਾਹਮਣੇ

ਟਾਈਗਰ ਸ਼ਰੌਫ ਅਤੇ ਰਿਤੀਕ ਰੋਸ਼ਨ ਦੇ ਫੈਨਸ ਦੇ ਲਈ ਖੁਸ਼ੀ ਦੀ ਗੱਲ ਹੈ ਕਿ ਦੋਵੇਂ ਸਟਾਰਸ ਇੱਕ ਫ਼ਿਲਮ ‘ਚ ਨਜ਼ਰ ਆਉਣਗੇ। ਜੀ ਹਾਂ ਇਹ ਦੋਵੇਂ ਸਟਾਰ ਯਸ਼ਰਾਜ ਦੀ ਐਕਸ਼ਨ ਫ਼ਿਲਮ ‘ਚ ਆਪਣੇ ਡਾਂਸ ਦੇ ਅੰਦਾਜ਼ ਨਾਲ ਵੀ ਫੈਨਸ ਨੂੰ ਖੁਸ਼ ਕਰਨ ਆ ਰਹੇ ਹਨ। ਫ਼ਿਲਮ ਦੇ ਦੂਜੇ ਸ਼ੈਡਿਊਲ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ।

ਇਸ ਫ਼ਿਲਮ ਨੂੰ ਸਿਧਾਰਥ ਆਨੰਦ ਡਾਇਰੈਕਟ ਕਰ ਰਹੇ ਹਨ। ਜਿਸ ਨੇ ਆਪਣੇ ਇੰਸਟਾਗ੍ਰਾਮ ‘ਤੇ ਫ਼ਿਲਮ ਦੇ ਸੈੱਟ ਦੀ ਇੱਕ ਤਸਵੀਰ ਨੂੰ ਸ਼ੇਅਰ ਕੀਤਾ ਹੈ। ਫੋਟੋ ‘ਚ ਇੱਕ ਬੰਦੂਕ ਦੀ ਗੋਲੀ ਅਤੇ ਪਿੱਛੇ ਕੋਈ ਖੜ੍ਹਾ ਨਜ਼ਰ ਆ ਰਿਹਾ ਹੈ। ਤਸਵੀਰ ‘ਚ ਖੜ੍ਹਾ ਇਨਸਾਫ ਸਾਫ ਨਜ਼ਰ ਨਹੀਂ ਆ ਰਿਹਾ। ਪਰ ਫ਼ਿਲਮ ‘ਚ ਜ਼ਬਰਦਸਤ ਐਕਸ਼ਨ ਹੋਵੇਗਾ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲੱਗ ਜਾਂਦਾ ਹੈ ਕਿ ਫ਼ਿਲਮ ਦੇ ਐਕਸ਼ਨ ਸੀਨ ਦੀ ਸ਼ੂਟਿੰਗ ਲਈ ਇੰਟਰਨੈਸ਼ਨਲ ਟੀਮ ਨੂੰ ਬੁਲਾਇਆ ਗਿਆ ਹੈ।

ਇਸ ਫ਼ਿਲਮ ‘ਚ ਟਾਈਗਰ ਅਤੇ ਰਿਤੀਕ ਦੇ ਨਾਲ ਵਾਣੀ ਕਪੁਰ ਗਲੈਮਰ ਦਾ ਤੜਕਾ ਲਗਾਉਂਦੀ ਨਜ਼ਰ ਆਵੇਗੀ। ਇਹ ਪਹਿਲੀ ਵਾਰ ਹੈ ਜਦੋ ਇਹ ਤਿਕੜੀ ਕਿਸੇ ਫ਼ਿਲਮ ‘ਚ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਇਨ੍ਹਾਂ ਨੇ ਕਦੇ ਇੱਕ ਦੂਜੇ ਨਾਲ ਕੰਮ ਨਹੀਂ ਕੀਤਾ। ਰਿਤੀਕ-ਟਾਈਗਰ ਦੀ ਐਕਸ਼ਨ ਫ਼ਿਲਮ ਇਸੇ ਸਾਲ ਅਕਤੂਬਰ ‘ਚ ਰਿਲੀਜ਼ ਹੋ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago