ਮਨੋਰੰਜਨ

ਇੱਕ ਵਾਰ ਫਿਰ ਟਲੀ PM ਮੋਦੀ ਤੇ ਬਣੀ ਫਿਲਮ ਦੀ ਰਿਲੀਜ਼, ਜਾਣੋ ਹੁਣ ਕਦੋਂ ਹੋਏਗੀ ਰਿਲੀਜ਼

ਫਿਲਮ ‘ਪੀਐਮ ਨਰੇਂਦਰ ਮੋਦੀ’ ਦੀ ਰਿਲੀਜ਼ ਡੇਟ ਇੱਕ ਵਾਰ ਫੇਰ ਤੋਂ ਟਲ ਗਈ ਹੈ। ਜੀ ਹਾਂ, ਪਹਿਲਾਂ ਫ਼ਿਲਮ 12 ਅਪਰੈਲ ਨੂੰ ਰਿਲੀਜ਼ ਹੋਣੀ ਸੀ, ਫਿਰ ਇਸ ਦੀ ਰਿਲੀਜ਼ ਡੇਟ ਨੂੰ ਹਫਤਾ ਅੱਗੇ ਖਿਸਕਾ ਕੇ 5 ਅਪਰੈਲ ਕੀਤਾ ਗਿਆ। ਹੁਣ ਫਿਰ ਫ਼ਿਲਮ 12 ਅਪਰੈਲ ਨੂੰ ਹੀ ਰਿਲੀਜ਼ ਹੋ ਰਹੀ ਹੈ। ਇਸ ਦੀ ਜਾਣਕਾਰੀ ਫ਼ਿਲਮ ਕ੍ਰਿਟੀਕ ਕੋਮਲ ਨਾਹਟਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ।

ਫ਼ਿਲਮ ‘ਚ ਵਿਵੇਕ ਓਬਰਾਏ ਨੇ ਮੋਦੀ ਦਾ ਰੋਲ ਪਲੇਅ ਕੀਤਾ ਹੈ। ਇਸ ‘ਚ ਬੋਮਨ ਇਰਾਨੀ, ਦਰਸ਼ਨ ਕੁਮਾਰ, ਵਹੀਦਾ ਰਹਿਮਾਨ, ਮੋਜ ਜੋਸ਼ੀ ਜਿਹੇ ਕਲਾਕਾਰ ਹਨ। ਇਸ ਦੇ ਟ੍ਰੇਲਰ ਰਿਲੀਜ਼ ਦੇ ਨਾਲ ਹੀ ਵਿਵਾਦ ਸ਼ੁਰੂ ਹੋ ਗਿਆ ਸੀ। ਕਈ ਪਾਰਟੀਆਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਦੇ ਰਿਲੀਜ਼ ‘ਤੇ ਰੋਕ ਲਾਉਣ ਦੀ ਅਪੀਲ ਕੀਤੀ ਸੀ। ਇਸ ਨੂੰ ਬੰਬੇ ਹਾਈਕੋਰਟ ਨੇ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਉਮਰ ਅਬਦੁੱਲਾ ਨੂੰ ਗੌਤਮ ਗੰਭੀਰ ਦੀ ਚੇਤਾਵਨੀ, ਕਿਹਾ ਜੇ ਗੱਲ ਸਮਝ ਨਹੀਂ ਆਉਂਦੀ ਤਾਂ ਪਾਕਿਸਤਾਨ ਚਲੇ ਜਾਣ

ਕਾਂਗਰਸ ਤੇ ਆਮ ਆਦਮੀ ਪਾਰਟੀ ਵੀ ਫ਼ਿਲਮ ਦੀ ਰਿਲੀਜ਼ ‘ਤੇ ਰੋਕ ਲਈ ਚੋਣ ਕਮਿਸ਼ਨ ਦੇ ਦਫ਼ਤਰ ਪਹੁੰਚੀ ਸੀ। ਇਸ ਤੋਂ ਬਾਅਦ ਵਿਭਾਗ ਵੱਲੋਂ ਫ਼ਿਲਮ ਨਿਰਮਾਤਾਵਾਂ ਨੂੰ ਨੋਟਿਸ ਭੇਜਿਆ ਗਿਆ। ਅੱਜ ਵਿਭਾਗ ਨੇ ਇਸ ਦੀ ਰਿਲੀਜ਼ ‘ਤੇ ਰੋਕ ਨੂੰ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਫ਼ਿਲਮ ਨੂੰ ਲੈ ਕੇ ਫੈਸਲਾ ਸਿਰਫ ਸੀਬੀਐਫਸੀ ਹੀ ਲੈ ਸਕਦਾ ਹੈ। ਇਹ ਚੋਣ ਕਮਿਸ਼ਨ ਦੇ ਦਾਇਰੇ ‘ਚ ਨਹੀਂ ਆਉਂਦਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago