Jalandhar Crime News: CIA ਸਟਾਫ ਦੇ ਹੱਥ ਲੱਗੀ ਵੱਡੀ ਕਾਮਯਾਬੀ, ਸਿੱਧੂ ਮੂਸੇ ਵਾਲਾ ਨੂੰ ਮਾਰਨ ਜਾ ਰਹੇ ਦੋਸ਼ੀਆਂ ਨੂੰ ਕੀਤਾ ਗਿਰਫ਼ਤਾਰ

cia-police-arrested-2-accused-for-killing-sidhu-moose-wala

Jalandhar Crime News: ਦੇਰ ਰਾਤ ਸੀ. ਆਈ. ਏ. ਸਟਾਫ਼ ਦੀ ਪੁਲਸ ਹੱਥ ਉਦੋਂ ਵੱਡੀ ਸਫਲਤਾ ਲੱਗੀ, ਜਦੋਂ ਉਸ ਨੇ 2 ਅਪਰਾਧੀਆਂ ਨੂੰ ਵੱਡਾ ਜ਼ੁਰਮ ਕਰਨ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ। ਉਕਤ ਦੋਵੇਂ ਅਪਰਾਧੀ 7 ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਫ਼ਿਰਾਕ ‘ਚ ਸਨ। ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੋਂ ਵੀ 50 ਲੱਖ ਰੁਪਏ ਫਿਰੌਤੀ ਵਸੂਲਣ ਦੀ ਯੋਜਨਾ ਬਣਾਈ ਸੀ ਅਤੇ ਆਪਣੀ ਯੋਜਨਾ ਸਫ਼ਲ ਨਾ ਹੋਣ ’ਤੇ ਉਸ ਨੂੰ ਗੋਲੀ ਮਾਰਨ ਦਾ ਫ਼ੈਸਲਾ ਕੀਤਾ ਹੋਇਆ ਸੀ।

ਇਹ ਵੀ ਪੜ੍ਹੋ: PUBG Game News: ਮਾਂ ਵੱਲੋਂ PUBG ਗੇਮ ਖੇਡਣ ਤੋਂ ਰੋਕਣ ਤੇ ਕੁੜੀ ਨੇ ਚੁੱਕਿਆ ਖੌਫ਼ਨਾਕ ਕਦਮ, ਮੰਜ਼ਰ ਦੇਖ ਕੇ ਹੋ ਜਾਉਗੇ ਹੈਰਾਨ

ਐੱਸ. ਪੀ. ਡੀ. ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ‘ਚ ਏ. ਐੱਸ. ਆਈ. ਸੋਹਣ ਸਿੰਘ ਰਾਏਪੁਰ-ਰਸੂਲਪੁਰ ਨੇੜੇ ਗਸ਼ਤ ਕਰ ਰਹੇ ਸਨ ਕਿ ਪੁਲਸ ਨੂੰ ਸੂਚਨਾ ਮਿਲੀ ਕਿ 2 ਪੇਸ਼ੇਵਰ ਅਪਰਾਧੀ, ਜਿਨ੍ਹਾਂ ਕੋਲ ਅਸਲਾ ਵੀ ਹੈ, ਲੁੱਟ-ਮਾਰ ਕਰਨ ਦੀ ਫਿਰਾਕ ‘ਚ ਹਨ। ਪੁਲਸ ਨੇ ਥਾਣਾ ਮਕਸੂਦਾਂ ‘ਚ ਕੇਸ ਦਰਜ ਕਰ ਕੇ ਕਾਰਵਾਈ ਅਮਲ ‘ਚ ਲਿਆਂਦੀ ਅਤੇ ਜੀ. ਟੀ. ਰੋਡ ਨੇੜੇ ਚੰਦਰ ਖੱਤਰੀ ਪੁੱਤਰ ਸ਼ਾਮ ਲਾਲ ਵਾਸੀ ਵਾਰਡ ਨੰਬਰ-6 ਬਲਾਚੌਰ, ਜ਼ਿਲ੍ਹਾ ਨਵਾਂਸ਼ਹਿਰ ਅਤੇ ਹਰਿਆਣਾ ਦੇ ਰਹਿਣ ਵਾਲੇ ਗੁਰਜਿੰਦਰ ਪੁੱਤਰ ਬੂਟਾ ਰਾਮ ਨੂੰ ਕਾਬੂ ਕਰ ਲਿਆ।

ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ ਪਿਸਤੌਲ, 7.65 ਐੱਮ. ਐੱਮ. ਦੇ 4 ਜ਼ਿੰਦਾ ਰੌਂਦ, ਇਕ ਦੇਸੀ ਕੱਟਾ 315 ਬੋਰ ਅਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਐੱਸ. ਪੀ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਬੁੱਧਵਾਰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ।ਪੁਲਸ ਨੂੰ ਜਾਂਚ ਦੌਰਾਨ ਪਤਾ ਲੱਗਾ ਕਿ ਦੋਵਾਂ ਅਪਰਾਧੀਆਂ ਨੇ ਮਿਲ ਕੇ 7 ਵਾਰਦਾਤਾਂ ਨੂੰ ਅੰਜਾਮ ਦੇਣਾ ਸੀ। ਉਨ੍ਹਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕੋਲੋਂ 50 ਲੱਖ ਰੁਪਏ ਫਿਰੌਤੀ ਵਸੂਲਣ ਦੀ ਯੋਜਨਾ ਬਣਾਈ ਹੋਈ ਸੀ ਅਤੇ ਜੇਕਰ ਉਹ ਆਪਣੇ ਇਰਾਦਿਆਂ ‘ਚ ਕਾਮਯਾਬ ਨਾ ਹੁੰਦੇ ਤਾਂ ਉਨ੍ਹਾਂ ਉਸ ਨੂੰ ਗੋਲੀ ਮਾਰ ਕੇ ਦਹਿਸ਼ਤ ਫੈਲਾਉਣੀ ਸੀ। ਇਸ ਤੋਂ ਇਲਾਵਾ ਉਨ੍ਹਾਂ ਇੰਡੇਨ ਗੈਸ ਏਜੰਸੀ ਗਲੀ ਨੰਬਰ 6 ਸਮਰਾਲਾ ਚੌਕ ਲੁਧਿਆਣਾ ਵਿਚ ਵੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣਾ ਸੀ।

Punjabi News  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ