ਪੋਲੀਵੁੱਡ

Pollywood News: Corona ਕਾਰਨ ਮਾੜੇ ਹਾਲਾਤਾਂ ਨਾਲ ਜੂਝਦੇ ਪਰਿਵਾਰਾਂ ਨੂੰ ਸੁਨੰਦਾ ਸ਼ਰਮਾ ਨੇ ਵੰਡਿਆ ਖਾਣਾ, ਵੀਡੀਓ ਵਾਇਰਲ

Pollywood News: ਇੰਨੀਂ ਦਿਨੀਂ ‘Coronavirus’ ਨਾਲ ਪੂਰਾ ਭਾਰਤ ਲੜ ਰਿਹਾ ਹੈ, ਜਿਸ ਦੇ ਚਲਦਿਆਂ ਪੂਰੇ ਦੇਸ਼ ਨੂੰ 21 ਦਿਨਾਂ ਲਈ ‘Lockdown’ ਕੀਤਾ ਗਿਆ ਹੈ। ਅਜਿਹੇ ਵਿਚ ਬੇਵਜ੍ਹਾ ਘਰ ਤੋਂ ਨਿਕਲਣ ‘ਤੇ ਪਾਬੰਧੀ ਹੈ। ਉਥੇ ਹੀ ‘ਲੌਕ ਡਾਊਨ’ ਸਿੱਧਾ ਅਸਰ ਲੋਕਾਂ ਦੇ ਕੰਮਾਂ ‘ਤੇ ਪੈ ਰਿਹਾ ਹੈ। ਅਜਿਹੇ ਵਿਚ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ‘ਕੋਰੋਨਾ ਵਾਇਰਸ’ ਦੀ ਮਾਰ ਚੱਲ ਰਹੇ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ, ਜਿਸ ਵਿਚ ਪੰਜਾਬੀ ਫਿਲਮ ਇੰਡਸਟਰੀ ਦੇ ਸਿਤਾਰੇ ਵੀ ਸ਼ਾਮਿਲ ਹਨ।

ਹਾਲ ਹੀ ਵਿਚ ਪੰਜਾਬੀ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਦੀਆਂ ਕੁਝ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਹ ਲੋੜਵੰਦ ਪਰਿਵਾਰਾਂ ਤੇ ਗਰੀਬਾਂ ਨੂੰ ਖਾਣਾ ਵੰਡ ਦੀ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਸਿਤਾਰੇ ਆਪਣੇ ਆਲੇ-ਦੁਆਲੇ ਦੇ ਪਿੰਡਾਂ ਵਿਚ ਰਾਸ਼ਨ ਵੰਡ ਚੁੱਕੇ ਹਨ। ਦੱਸਣਯੋਗ ਹੈ ਕਿ ‘ਕੋਰੋਨਾ ਵਾਇਰਸ’ ਦਾ ਕਹਿਰ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ। ਹੁਣ ਭਾਰਤ ਵਿਚ ਇਸ ਬਿਮਾਰੀ ਨੇ ਆਪਣੇ ਪੈਰ ਪਸਾਰ ਲਏ ਹਨ, ਜਿਸ ਨੂੰ ਦੇਖਦੇ ਹੋਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੇ ਦੇਸ਼ ਨੂੰ 21 ਦਿਨਾਂ ਲਈ ‘ਲੌਕ-ਡਾਊਨ’ ਕਰਨ ਦੀ ਅਪੀਲ ਕੀਤੀ ਸੀ।

ਹੁਣ ਤਕ ਇਸ ਖ਼ਤਰਨਾਕ ਵਾਇਰਸ ਨਾਲ ਲੱਖਾਂ ਲੋਕਾਂ ਨੇ ਆਪਣੀ ਜਾਨ ਗੁਵਾਹ ਲਈ ਹੈ ਅਤੇ ਕਈ ਲੋਕ ਇਸ ਨਾ-ਮੁਰਾਦ ਬਿਮਾਰੀ ਦਾ ਸਾਹਮਣਾ ਕਰ ਰਹੇ ਹਨ। ਲੋਕ ਆਪਣੇ ਹੀ ਘਰਾਂ ਵਿਚ ਕੈਦ ਹੋ ਕੇ ਰਹਿ ਗਏ ਹਨ ਕਿਉਂਕਿ ਇਸ ਬਿਮਾਰੀ ਦਾ ਕੋਈ ਪੁਖਤਾ ਇਲਾਜ਼ ਨਹੀਂ ਮਿਲਿਆ ਹੈ। ‘Lockdown’ ਕਾਰਨ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਗਰੀਬ ਤਬਕੇ ਦੇ ਲੋਕਾਂ ਨੂੰ ਆਪਣੀ ਰੋਜ਼ੀ-ਰੋਟੀ ਦੀ ਚਿੰਤਾ ਸਤਾਉਣ ਲੱਗੀ ਹੈ।

Pollywood News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago