ਕਿਸਾਨ ਰੈਲੀ ਵਿੱਚ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

Deep Sidhu convicted of violence in farmers rally gets bail

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲ੍ਹਾ ‘ਤੇ ਹੋਈ ਹਿੰਸਾ ਦੇ ਦੋਸ਼ੀ ਪੰਜਾਬੀ ਐਕਟਰ ਦੀਪ ਸਿੱਧੂ ਨੂੰ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ।

ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਭੀੜ ਇਕੱਠੀ ਕਰਨ ਦਾ ਦੋਸ਼ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਸੀ।

ਉਧਰ ਦਿੱਲੀ ਪੁਲਿਸ ਵਲੋਂ ਪੇਸ਼ ਹੋਏ ਸਰਕਾਰੀ ਵਕੀਲ ਨੇ ਦਾਅਵਾ ਕੀਤਾ ਕਿ ਸਿੱਧੂ ਨੇ ਹਿੰਸਾ ਨੂੰ ਅੰਜਾਮ ਦੇਣ ਅਤੇ ਤਿਰੰਗੇ ਦਾ ਅਪਮਾਨ ਕਰਨ ਦੇ ਉਦੇਸ਼ ਨਾਲ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ। ਗ਼ੈਰਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਇਕੱਠਾ ਕਰਨ ਵਿਚ ਸਿੱਧੂ ਦੀ ਮੁੱਖ ਭੂਮਿਕਾ ਸੀ।

ਦੱਸ ਦੇਈਏ ਕਿ ਸਿੱਧੂ ਨੂੰ 9 ਜਨਵਰੀ ਨੂੰ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲਕਿੱਲਾ ਵਿਹੜੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ