Diljit Support Farmer Protest: ਕਿਸਾਨਾਂ ਦੇ ਹੱਕ ਦੇ ਵਿੱਚ ਆਏ ਦਿਲਜੀਤ ਦੁਸਾਂਝ, ਕਿਹਾ ‘ਕਿਸਾਨ ਬਚਾਓ ਦੇਸ਼ ਬਚਾਓ’

diljit-dosanjh-tweets-support-farmer-protest-against-ordinance
Diljit Support Farmer Protest: ਕਿਸਾਨਾਂ ਅਤੇ ਮਜਦੂਰਾਂ ਤੋਂ ਇਲਾਵਾ ਹੁਣ ਗਾਇਕਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਤਹਿਤ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਦਿੱਤਾ।

ਦਿਲਜੀਤ ਨੇ ਟਵੀਟ ਕਰਦਿਆਂ ਲਿਖਿਆ ‘ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।’ ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ‘ਚ ਰੋਜ਼ਾਨਾ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ