ਨਹੀਂ ਰਹੇ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ , ਫੋਰਟਿਸ ਹਸਪਤਾਲ ‘ਚ ਹੋਇਆ ਦਿਹਾਂਤ

Famous-Punjabi-singer-Sardul-Sikander-is-no-more,-Died-at-Fortis-Hospital

ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦਾ ਅੱਜ ਮੁਹਾਲੀ ਦੇ ਫੇਜ਼- 8 ਵਿਖੇ ਫੋਰਟਿਸ ਹਸਪਤਾਲ ‘ਚ ਦਿਹਾਂਤ ਹੋ ਗਿਆ ਹੈ। ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਪਿਛਲੇ ਕਈ ਦਿਨਾਂ ਤੋਂ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਸੀ। ਉਹ ਪਿਛਲੇ ਡੇਢ ਮਹੀਨੇ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਸੀ ਤੇ ਅੱਜ ਦਿਹਾਂਤ ਹੋ ਗਿਆ ਹੈ।

ਹਸਪਤਾਲ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਕੋਵਿਡ-19 ਹੋਣ ਤੋਂ ਬਾਅਦ ਸਿਹਤ ਨਾਲ਼ ਸਬੰਧਤ ਹੋਰਨਾਂ ਸਮੱਸਿਆਵਾਂ ਨੇ ਘੇਰ ਲਿਆ ਸੀ। ਜਿਸ ਕਰਕੇ ਪਿਛਲੇ ਡੇਢ ਮਹੀਨੇ ਤੋਂ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਇਸ ਖ਼ਬਰ ਤੋਂ ਬਾਅਦ ਸਰਦੂਲ ਸਿਕੰਦਰ ਦੇ ਫੈਨਜ਼ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਸਰਦੂਲ ਸਿਕੰਦਰ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਸਨ। ਕਰੀਬ ਪੰਜ ਸਾਲ ਪਹਿਲਾਂ ਸਰਦੂਲ ਸਿਕੰਦਰ ਨੇ ਅਪਣੀ ਕਿਡਨੀ ਵੀ ਟਰਾਂਸਪਲਾਂਟ ਕਰਵਾਈ ਸੀ।

ਪੰਜਾਬੀ ਗਾਇਕੀ ਨੂੰ ਪੰਜਾਬ ਤੋਂ ਬਾਹਰ ਦੇਸ਼ਾਂ-ਵਿਦੇਸ਼ਾਂ ਵਿਚ ਪ੍ਰਸਿੱਧੀ ਪ੍ਰਾਪਤ ਕਰਵਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਸਰਦੂਲ ਦਾ ਹਾਲ ਚਾਲ ਜਾਣਨ ਲਈ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਨੁਮਾਇੰਦਾ ਹਸਪਤਾਲ ਵਿਚ ਨਹੀਂ ਪਹੁੰਚਿਆ ਸੀ , ਜਿਸ ਨੂੰ ਲੈ ਕੇ ਕਲਾਕਾਰਾਂ ਅਤੇ ਪੰਜਾਬੀ ਚਿੰਤਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ