ਪੋਲੀਵੁੱਡ

Pollywood News: ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਆ ਕੇ ਪ੍ਰੀਤ ਹਰਪਾਲ ਨੇ ਮੰਗੀ ਮੁਆਫ਼ੀ

Pollywood News: ਪ੍ਰਸਿੱਧ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੂੰ ਮੁਆਫ਼ੀਨਾਮਾ ਸੌਂਪਿਆ ਹੈ। ਹਰਪਾਲ ਪ੍ਰੀਤ ਵੱਲੋਂ ਇਸ ਮੁਆਫ਼ੀਨਾਮੇ ‘ਚ ਆਪਣੇ ਵੱਲੋਂ ਗਾਏ ਇਕ ਗੀਤ ‘ਚ ਇਤਰਾਜ਼ਯੋਗ ਸਤਰਾਂ ਬੋਲਣ ਕਰਕੇ ਜਾਣੇ-ਅਨਜਾਣੇ ਹੋਈਆਂ ਭੁੱਲਾਂ ਦੀ ਮੁਆਫ਼ੀ ਮੰਗੀ ਹੈ।

ਇਹ ਵੀ ਪੜ੍ਹੋ: Diljit vs Ravneet Bittu: “ਰੰਗਰੂਟ” ਗੀਤ ਤੇ ਪਰਚਾ ਕਰਨ ਤੇ ਦਿਲਜੀਤ ਦੁਸਾਂਝ ਨੇ ਰਵਨੀਤ ਬਿੱਟੂ ਨੂੰ ਦਿੱਤਾ ਕਰਾਰਾ ਜਵਾਬ

ਪ੍ਰੀਤ ਹਰਪਾਲ ਨੇ ਕਿਹਾ ਕਿ ਉਹ ਬੀਤੇ ਦਿਨ ਆਪਣੇ ਪਰਿਵਾਰ ਨਾਲ ਮੋਹਾਲੀ ਜਾ ਰਹੇ ਸਨ ਅਤੇ ਰਸਤੇ ‘ਚ ਇਕ ਜਗ੍ਹਾ ਰੁਕਣ ‘ਤੇ ‘ਕੋਰੋਨਾ’ ਕਾਰਣ ਜੋ ਹਾਲਾਤ ਦੇਖੇ, ਉਸ ‘ਤੇ ਗੀਤ ਗਾ ਕੇ ਟਿਕਟਾਕ ‘ਤੇ ਪਾ ਦਿੱਤਾ। ਉਨ੍ਹਾਂ ਇਹ ਸੋਚਿਆ ਕਿ ਸ਼ਾਇਦ ਉਨ੍ਹਾਂ ਕੋਲੋਂ ਕੋਈ ਵੱਡੀ ਭੁੱਲਣਾ ਹੋ ਗਈ ਹੈ, ਜੋ ਇਸ ਤਰ੍ਹਾਂ ਦੇ ਦਿਨ ਦੇਖਣੇ ਪਏ ਹਨ ਪਰ ਉਨ੍ਹਾਂ ਦਾ ਟੀਚਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਬਿਲਕੁਲ ਵੀ ਨਹੀਂ ਸੀ। ਕੁਝ ਦੇਰ ਬਾਅਦ ਜਦ ਉਨ੍ਹਾਂ ਨੇ ਮੋਬਾਈਲ ਦੇਖਿਆ ਤਾਂ ਕੁਝ ਲੋਕਾਂ ਵੱਲੋਂ ਇਸ ‘ਤੇ ਇਤਰਾਜ਼ ਕਰਕੇ ਗੀਤ ਬਾਰੇ ਗਲਤ ਕੁਮੈਂਟ ਕੀਤੇ ਗਏ ਸਨ।

ਸਿੰਘ ਸਾਹਿਬ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੇ ਕਿਹਾ ਕਿ ਪ੍ਰੀਤ ਹਰਪਾਲ ਵੱਲੋਂ ਕੋਰੋਨਾ ਵਾਇਰਸ ‘ਤੇ ਗਾਏ ਗੀਤ ਲਈ ਗੁਰੂ ਸਾਹਿਬ ਬਾਰੇ ਜੋ ਗਲਤ ਸ਼ਬਦਾਵਲੀ ਵਰਤੀ ਗਈ ਸੀ, ਉਸ ਦਾ ਮੁਆਫ਼ੀਨਾਮਾ ਲੈ ਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਏ ਸਨ। ਇਹ ਮੁਆਫ਼ੀਨਾਮਾ ਸਿੰਘ ਸਾਹਿਬ ਦੀ ਸੇਵਾ ‘ਚ ਸੌਂਪ ਦਿੱਤਾ ਜਾਵੇਗਾ।

Bollywood News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago