Punjabi Singer Assaulted: ਆਰ ਨੇਤ ਦੇ ਮਾਮਲੇ ਤੋਂ ਬਾਅਦ ਹੁਣ ਇਸ ਪੰਜਾਬ ਗੀਤਕਾਰ ਤੇ ਕੀਤਾ ਹਮਲਾ, ਗੀਤਕਾਰ ਹਸਪਤਾਲ ਵਿੱਚ ਦਾਖਿਲ

punjabi-famous-lyricist-gurnam-sidhu-gama-assaulted-news

Punjabi Singer Assaulted: ਆਏ ਦਿਨ ਪੰਜਾਬੀ ਫ਼ਿਲਮ ਉਦਯੋਗ ਤੇ ਸੰਗੀਤ ਜਗਤ ਦੀਆਂ ਨਵੀਆਂ-ਨਵੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ’ਚ ਖ਼ਬਰ ਆਈ ਹੈ ਕਿ ਪ੍ਰਸਿੱਧ ਗੀਤਕਾਰ, ਅਦਾਕਾਰ ਤੇ ਪ੍ਰੈੱਸ ਕਲੱਬ ਫਿਰੋਜ਼ਪੁਰ ਦੇ ਮੈਂਬਰ ਗੁਰਨਾਮ ਸਿੱਧੂ ਗਾਮਾ ਨਾਲ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਗੀਤਕਾਰ ਨੂੰ ਕਾਫ਼ੀ ਗੰਭੀਰ ਸੱਟਾਂ ਲੱਗੀਆਂ। ਦੱਸ ਦਈਏ ਕਿ ਇਸ ਗੱਲ ਦੀ ਜਾਣਕਾਰੀ ਸੰਗੀਤ ਜਗਤ ਨਾਲ ਜੁੜੇ ਇੱਕ ਸ਼ਖ਼ਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਗੁਰਨਾਮ ਸਿੱਧੂ ਗਾਮਾ ਦੀ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ। ਇਸ ਤਸਵੀਰ ’ਚ ਗੁਰਨਾਮ ਗੰਭੀਰ ਹਾਲਤ ’ਚ ਹਸਪਤਾਲ ਦੇ ਬੈੱਡ ’ਤੇ ਪਏ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: R Nait Assaulted News: ਪੰਜਾਬੀ ਮਸ਼ਹੂਰ ਗਾਇਕ ਆਰ ਨੇਤ ਦੀ ਉਸ ਦੇ ਫਲੈਟ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤੀ ਕੁੱਟਮਾਰ

ਦੱਸਿਆ ਜਾ ਰਿਹਾ ਹੈ ਕਿ ਗੁਰਨਾਮ ਸਿੱਧੂ ਗਾਮਾ ਆਪਣੇ ਘਰ ’ਚ ਸੀ ਅਤੇ ਉਨ੍ਹਾਂ ਨੂੰ ਰੈੱਡ ਕਰਾਸ ਦੇ ਮੁਲਾਜ਼ਮ ਵਲੋਂ ਫੋਨ ਕਰਕੇ ਪ੍ਰੈੱਸ ਕਲੱਬ ਆਉਣ ਲਈ ਕਿਹਾ ਗਿਆ ਸੀ। ਜਦੋਂ ਗੁਰਨਾਮ ਸਿੱਧੂ ਗਾਮਾ ਪ੍ਰੈੱਸ ਕਲੱਬ ਪਹੁੰਚੇ ਤਾਂ ਉਕਤ ਵਿਅਕਤੀਆਂ ਨੇ ਉਨ੍ਹਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪ੍ਰਸਿੱਧ ਗਾਇਕ ਆਰ ਨੇਤ ਨਾਲ ਵੀ ਅਜਿਹੀ ਘਟਨਾ ਹੋਈ। ਉਨ੍ਹਾਂ ’ਤੇ ਵੀ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ ’ਚ ਵੜ ਕੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਆਰ ਨੇਤ ਥਾਣਾ ਮਟੌਰ ਵਿਖੇ ਮਾਮਲਾ ਦਰਜ ਕਰਵਾਇਆ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ