ਪੋਲੀਵੁੱਡ

R Nait Assaulted News: ਪੰਜਾਬੀ ਮਸ਼ਹੂਰ ਗਾਇਕ ਆਰ ਨੇਤ ਦੀ ਉਸ ਦੇ ਫਲੈਟ ਵਿੱਚ ਅਣਪਛਾਤੇ ਵਿਅਕਤੀਆਂ ਨੇ ਕੀਤੀ ਕੁੱਟਮਾਰ


R Nait Assaulted News:ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਆਰ ਨੇਤ ਦੇ ਫਲੈਟ ‘ਚ ਕੁਝ ਅਣਪਛਾਤੇ ਵਿਅਕਤੀਆਂ ਨੇ ਵੜ੍ਹ ਕੇ ਉਨ੍ਹਾਂ ਨਾਲ ਵਲੋਂ ਕੁੱਟਮਾਰ ਕੀਤੀ ਗਈ। ਇਨ੍ਹਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਮਟੌਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਨੌਜਵਾਨਾਂ ਦੀ ਪਛਾਣ ਅਰਮਾਨ, ਮਾਹੀ, ਜੋਬਨ, ਸਹਿਜਪਾਲ, ਮੰਗਲ ਵਜੋਂ ਹੋਈ ਹੈ, ਜਦੋਂਕਿ ਉਕਤ ਨੌਜਵਾਨਾਂ ਸਮੇਤ ਉਨ੍ਹਾਂ ਦੇ 10-15 ਅਣਪਛਾਤੇ ਸਾਥੀਆਂ ਖ਼ਿਲਾਫ਼ ਵੀ ਧਾਰਾ-295ਏ, 323, 452, 506, 149, 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: Singer Kulwinder Billa is Also Corona Positive: ਪੰਜਾਬੀ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਆਈ Corona Positive

ਇਸ ਸਬੰਧੀ ਥਾਣਾ ਮਟੌਰ ਦੇ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਕਿ ਆਰ ਨੇਤ ਜੋ ਕਿ ਮੂਲ ਰੂਪ ‘ਚ ਪਿੰਡ ਧਰਮਪੁਰਾ ਬੁਢਲਾਡਾ (ਮਾਨਸਾ) ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਸੈਕਟਰ-70 ਮੌਹਾਲੀ ਵਿਚਲੇ ਹੋਮ ਲੈਂਡ ਦੇ ਫਲੈਟਾਂ ‘ਚ ਰਹਿ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਗਾਇਕ ਆਰ ਨੇਤ ਦੀ ਬਹਿਸ ਹੋਈ ਸੀ। ਇਸ ਤੋਂ ਬਾਅਦ ਦੀ ਅਣਪਛਾਤੇ ਨੌਜਵਾਨਾਂ ਨੇ ਆਰ ਨੇਤ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਨ੍ਹਾਂ ਦੱਸਿਆ ਤਿ ਪੁਲਸ ਨੌਜਵਾਨਾਂ ਨੂੰ ਫੜ੍ਹਨ ਲਈ ਛਾਪੇਮਾਰੀ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਆਰ ਨੇਤ ਵਲੋਂ ਜਿਨ੍ਹਾਂ ਵਿਅਕਤੀਆਂ ਦੇ ਮਾਮਲਾ ਦਰਜ ਕਰਵਾਇਆ ਗਿਆ ਹੈ, ਉਨ੍ਹਾਂ ਨੇ ਗਾਇਕ ‘ਤੇ ਦੋਸ਼ ਲਾਇਆ ਹੈ ਕਿ ਉਸ ਨੇ ਸਾਡੇ 3 ਲੱਖ ਰੁਪਏ ਰੋਕੇ ਹਨ। ਇਹ ਪੈਸੇ ਕਿਸੇ ਪ੍ਰਾਜੈਕਟ ਨੂੰ ਲੈ ਕੇ ਦਿੱਤੇ ਜਾਣੇ ਸਨ। ਹਾਲਾਂਕਿ ਆਰ ਨੇਤ ਇਸ ਪ੍ਰਾਜੈਕਟ ਲਈ ਡੇਢ ਲੱਖ ਰੁਪਏ ਦੇ ਦਿੱਤੇ ਹਨ। ਇਸ ਤੋਂ ਇਲਾਵਾ ਗਾਇਕ ‘ਤੇ ਇਹ ਵੀ ਦੋਸ਼ ਲਾਇਆ ਜਾ ਰਿਹਾ ਹੈ ਕਿ ਉਹ 15 ਅਗਸਤ ਨੂੰ ਆਪਣਾ ਇੱਕ ਗੀਤ ਰਿਲੀਜ਼ ਕਰਨ ਜਾ ਰਿਹਾ ਹੈ, ਜਿਸ ‘ਚ ਉਹ ਆਪਣੇ ਨਾਲ 3-4 ਵਿਅਕਤੀਆਂ ਵਲੋਂ ਕੀਤੇ ਗਏ ਧੋਖੇ ਨੂੰ ਬਿਆਨ ਕਰੇਗਾ। ਇਸ ਗੀਤ ਨੂੰ ਲੈ ਕੇ ਬਹਿਸਬਾਜ਼ੀ ਸ਼ੁਰੂ ਹੋਈ, ਜੋ ਕਿ ਵਧ ਗਈ ਤੇ ਗੱਲ ਕੁੱਟਮਾਰ ਤੱਕ ਪਹੁੰਚ ਗਈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago