ਪੋਲੀਵੁੱਡ

Kulwinder Billa Corona News: ਕੋਰੋਨਾ ਨੂੰ ਮਾਤ ਦੇਣ ਤੋਂ ਬਾਅਦ ਕੁਲਵਿੰਦਰ ਬਿੱਲਾ ਨੇ ਕੀਤਾ ਇਹ ਨੇਕ ਕੰਮ, ਆਲੇ-ਦੁਆਲੇ ਹੋ ਰਹੀ ਹੈ ਚਰਚਾ


Kulwinder Billa Corona News: ਪ੍ਰਸਿੱਧ ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਨੇ ‘ਕੋਰੋਨਾ ਵਾਇਰਸ’ ਨੂੰ ਮਾਤ ਦੇ ਦਿੱਤੀ ਹੈ। ਹੁਣ ਕੁਲਵਿੰਦਰ ਬਿੱਲਾ ਬਿਲਕੁਲ ਤੰਦਰੁਸਤ ਹੈ। ਇਸ ਗੱਲ ਦੀ ਜਾਣਕਾਰੀ ਖ਼ੁਦ ਕੁਲਵਿੰਦਰ ਬਿੱਲਾ ਨੇ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਦਿੱਤੀ ਹੈ। ਕੁਲਵਿੰਦਰ ਬਿੱਲਾ ਨੇ ਠੀਕ ਹੋਣ ਤੋਂ ਬਾਅਦ ਆਪਣਾ ਪਲਾਜਮਾ ਦਾਨ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਹੋਰਨਾਂ ਨੂੰ ਵੀ ਇਸ ਤਰ੍ਹਾਂ ਕਰਨ ਲਈ ਪ੍ਰੇਰਿਆ ਹੈ।

ਇਹ ਵੀ ਪੜ੍ਹੋ: Singer Kulwinder Billa is Also Corona Positive: ਪੰਜਾਬੀ ਮਸ਼ਹੂਰ ਗਾਇਕ ਕੁਲਵਿੰਦਰ ਬਿੱਲਾ ਦੀ ਰਿਪੋਰਟ ਆਈ Corona Positive

ਇੱਕ ਤਸਵੀਰ ਸਾਂਝਾ ਕਰਦਿਆਂ ਕੁਲਵਿੰਦਰ ਬਿੱਲਾ ਨੇ ਲਿਖਿਆ ਹੈ ‘ਕੋਵਿਡ 19 ਤੋਂ ਠੀਕ ਹੋਣ ਤੋਂ ਬਾਅਦ ਅੱਜ ਮੈਂ ਪਲਾਜ਼ਮਾ ਦਾਨ ਕਰਨ ਗਿਆ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਜਿਹੜੇ ਵੀ ਕੋਵਿਡ ਤੋਂ ਠੀਕ ਹੋਏ ਹਨ, ਉਹ ਆਪਣੇ ਪਲਾਜ਼ਮਾ ਦਾਨ ਕਰਨ ਤਾਂ ਜੋ ਕਿਸੇ ਜ਼ਰੂਰਤਮੰਦ ਦੀ ਮਦਦ ਹੋ ਸਕੇ। ਇਹ ਬਹੁਤ ਸੌਖਾ ਤਰੀਕਾ ਹੈ ਅਤੇ ਤੁਹਾਡੇ ਵਲੋਂ ਦਾਨ ਕੀਤਾ ਪਲਾਜਮਾ ਕਿਸੇ ਦੀ ਜ਼ਿੰਦਗੀ ਬਚਾ ਸਕਦਾ ਹੈ। ਵਾਹਿਗੁਰੂ ਜੀ ਸਾਰਿਆਂ ‘ਤੇ ਮਿਹਰ ਕਰਨ।’

ਦੱਸਣਯੋਗ ਹੈ ਕਿ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਕੁਲਵਿੰਦਰ ਬਿੱਲਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋ ਲਾਈਵ ਹੋ ਕੇ ਆਪਣੀ ਸਿਹਤ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਕਿਹੜੀਆਂ-ਕਿਹੜੀਆਂ ਤਕਲੀਫਾਂ ‘ਚੋਂ ਗੁਜ਼ਰਨਾ ਪਿਆ। ਲਾਈਵ ਦੌਰਾਨ ਕੁਲਵਿੰਦਰ ਬਿੱਲਾ ਨੇ ਦੱਸਿਆ ਕਿ ਸ਼ੁਰੂਆਤੀ ਦਿਨਾਂ ‘ਚ ਉਨ੍ਹਾਂ ਨੂੰ ਬੁਖ਼ਾਰ ਹੋਇਆ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਅਤੇ ਉਹ ਪਾਜ਼ੇਟਿਵ ਆ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦਾ ਕੋਰੋਨਾ ਟੈਸਟ ਹੋਇਆ ਸੀ, ਜਿਸ ‘ਚ ਉਹ ਸਾਰੇ ਨੈਗੇਟਿਵ ਪਾਏ ਗਏ। ਕੁਲਵਿੰਦਰ ਬਿੱਲਾ ਨੇ ਕਿਹਾ ਕਿ ਪਹਿਲਾਂ-ਪਹਿਲਾਂ ਮੈਨੂੰ ਕਾਫ਼ੀ ਡਰ ਲੱਗਦਾ ਸੀ। ਕੁਲਵਿੰਦਰ ਬਿੱਲਾ ਨੇ ਆਪਣੇ ਆਪ ਨੂੰ ਘਰ ਵਿਚ ਹੀ ਇਕਾਂਤਵਾਸ ਵਿਚ ਰੱਖਿਆ ਸੀ।

Pollywood News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago