ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹਨਾਂ ਨੇ ਅੱਜ ਯੁਗਾਂਡਾ ਵਿਖੇ 2 ਵਜੇ (ਭਾਰਤੀ ਸਮੇਂ ਅਨੁਸਾਰ) ਦੇ ਕਰੀਬ ਆਖਰੀ ਸਾਹ ਲਏ।
‘ਯਾਰੀ ਜੱਟ ਦੀ’, ‘ਜੱਟ ਤੇ ਜ਼ਮੀਨ’ ਫਿਲਮ ਤੋਂ ਪ੍ਰਸਿੱਧੀ ਹਾਂਸਲ ਕਰਨ ਵਾਲੇ ਪੰਜਾਬੀ ਅਦਾਕਾਰਸੁਖਜਿੰਦਰ ਸ਼ੇਰਾ 17 ਅਪ੍ਰੈਲ ਨੂੰ ਯੁਗਾਂਡਾ ਵਿਖੇ ਆਪਣੇ ਇਕ ਦੋਸਤ ਕੋਲ ਗਏ ਸਨ ਅਤੇ ਕੁਝ ਦਿਨ ਪਹਿਲਾਂ ਉਹ ਬਿਮਾਰ ਹੋ ਗਏ ਅਤੇ ਬੀਤੀ ਕੱਲ੍ਹ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ।
ਉਹਨਾਂ ਦੱਸਿਆ ਕਿ ਸੁਖਜਿੰਦਰ ਸ਼ੇਰਾ ਦਾ ਪਰਿਵਾਰ ਚਾਹੁੰਦਾ ਹੈ ਕਿ ਉਹਨਾਂ ਦੀ ਲਾਸ਼ ਨੂੰ ਉਥੋਂ ਪੰਜਾਬ ਲਿਆਂਦੀ ਜਾਵੇ ਪਰ ਕੋਵਿਡ -19 ਸ਼ਰਤਾਂ ਕਾਰਨ ਉਹਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਇੱਥੇ ਲਿਆਉਣ ਲਈ ਮੰਗ ਕੀਤੀ ਹੈ।
ਉਹ ਦੋ ਧੀਆਂ ਅਤੇ ਇੱਕ ਪੁੱਤਰ ਦੇ ਪਿਤਾ ਸਨ। ਹੈਰਾਨੀ ਦੀ ਗੱਲ ਹੈ ਕਿ ਉਸ ਦਾ ਕੋਈ ਹੋਰ ਪਰਿਵਾਰਕ ਮੈਂਬਰ ਫਿਲਮੀ ਕਾਰੋਬਾਰ ਵਿਚ ਨਹੀਂ ਆਇਆ। ਅੱਜ ਉਹਨਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਨੂੰ ਇੱਕ ਹੋਰ ਬਹੁਤ ਵੱਡਾ ਘਾਟਾ ਪੈ ਗਿਆ ਹੈ। ਆਮ ਲੋਕਾਂ ਦੇ ਨਾਲ -ਨਾਲ ਫਿਲਮੀ ਸਿਤਾਰੇ ਤੇ ਕਲਾਕਾਰ ਵੀ ਕੋਰੋਨਾ ਦੀ ਚਪੇਟ ਵਿੱਚ ਆ ਰਹੇ ਹਨ।