ਮਨੋਰੰਜਨ

ਪੰਜਾਬੀ ਅਦਾਕਾਰ ਅਤੇ ਨਿਰਦੇਸ਼ਕ ਸੁਖਜਿੰਦਰ ਸ਼ੇਰਾ ਦਾ ਯੂਗਾਂਡਾ ਵਿੱਚ ਦੇਹਾਂਤ ਹੋ ਗਿਆ

ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹਨਾਂ ਨੇ ਅੱਜ ਯੁਗਾਂਡਾ ਵਿਖੇ 2 ਵਜੇ (ਭਾਰਤੀ ਸਮੇਂ ਅਨੁਸਾਰ) ਦੇ ਕਰੀਬ ਆਖਰੀ ਸਾਹ ਲਏ।

‘ਯਾਰੀ ਜੱਟ ਦੀ’, ‘ਜੱਟ ਤੇ ਜ਼ਮੀਨ’ ਫਿਲਮ ਤੋਂ ਪ੍ਰਸਿੱਧੀ ਹਾਂਸਲ ਕਰਨ ਵਾਲੇ ਪੰਜਾਬੀ ਅਦਾਕਾਰਸੁਖਜਿੰਦਰ ਸ਼ੇਰਾ 17 ਅਪ੍ਰੈਲ ਨੂੰ ਯੁਗਾਂਡਾ ਵਿਖੇ ਆਪਣੇ ਇਕ ਦੋਸਤ ਕੋਲ ਗਏ ਸਨ ਅਤੇ ਕੁਝ ਦਿਨ ਪਹਿਲਾਂ ਉਹ ਬਿਮਾਰ ਹੋ ਗਏ ਅਤੇ ਬੀਤੀ ਕੱਲ੍ਹ ਉਨ੍ਹਾਂ ਦਾ ਦੇਹਾਂਤ ਹੋ ਗਿਆ ਹੈ।

ਉਹਨਾਂ ਦੱਸਿਆ ਕਿ ਸੁਖਜਿੰਦਰ ਸ਼ੇਰਾ ਦਾ ਪਰਿਵਾਰ ਚਾਹੁੰਦਾ ਹੈ ਕਿ ਉਹਨਾਂ ਦੀ ਲਾਸ਼ ਨੂੰ ਉਥੋਂ ਪੰਜਾਬ ਲਿਆਂਦੀ ਜਾਵੇ ਪਰ ਕੋਵਿਡ -19 ਸ਼ਰਤਾਂ ਕਾਰਨ ਉਹਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਇੱਥੇ ਲਿਆਉਣ ਲਈ ਮੰਗ ਕੀਤੀ ਹੈ।

ਉਹ ਦੋ ਧੀਆਂ ਅਤੇ ਇੱਕ ਪੁੱਤਰ ਦੇ ਪਿਤਾ ਸਨ। ਹੈਰਾਨੀ ਦੀ ਗੱਲ ਹੈ ਕਿ ਉਸ ਦਾ ਕੋਈ ਹੋਰ ਪਰਿਵਾਰਕ ਮੈਂਬਰ ਫਿਲਮੀ ਕਾਰੋਬਾਰ ਵਿਚ ਨਹੀਂ ਆਇਆ। ਅੱਜ ਉਹਨਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਨੂੰ ਇੱਕ ਹੋਰ ਬਹੁਤ ਵੱਡਾ ਘਾਟਾ ਪੈ ਗਿਆ ਹੈ। ਆਮ ਲੋਕਾਂ ਦੇ ਨਾਲ -ਨਾਲ ਫਿਲਮੀ ਸਿਤਾਰੇ ਤੇ ਕਲਾਕਾਰ ਵੀ ਕੋਰੋਨਾ ਦੀ ਚਪੇਟ ਵਿੱਚ ਆ ਰਹੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago