ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਨੂੰ ਕੋਰੋਨਾ ਨੇ ਡੰਗਿਆ

Punjabi-actress-Sara-Gurpal-was-stabbed-by-Corona

ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧਦੇ ਜਾ ਰਹੇ ਹਨ ਤੇ ਕੋਰੋਨਾ ਦੀ ਦੂਜੀ ਲਹਿਰ ‘ਚ ਕਈ ਬਾਲੀਵੁੱਡ ਸਿਤਾਰੇ ਇਸਦੀ ਕੋਰੋਨਾ ਦੀ ਲਪੇਟ ‘ਚ ਆਏ ਹਨ ਤੇ ਹੁਣ ਪੰਜਾਬੀ ਸਿਨੇਮਾ ਦੇ ਕਲਾਕਾਰ ਵੀ ਕੋਰੋਨਾ ਦਾ ਸ਼ਿਕਾਰ ਹੋ ਰਹੇ ਹਨ।

ਪੰਜਾਬੀ ਅਦਾਕਾਰਾ ਸਾਰਾ ਗੁਰਪਾਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਅੱਜ ਕਲ ਸਾਰਾ ਗੁਰਪਾਲ ਫਿਲਮ ਸ਼ਾਵਾ ਨੀ ਗਿਰਧਾਰੀ ਲਾਲ ਦੀ ਸ਼ੂਟਿੰਗ ਕਰ ਰਹੀ ਹੈ। ਸਾਰਾ ਗੁਰਪਾਲ ਨੇ ਕੋਰੋਨਾ ਪੋਜ਼ੇਟਿਵ ਆਉਣ ਦੀ ਪੁਸ਼ਟੀ ਕਰ ਦਿੱਤੀ ਹੈ।

ਸਾਲ 2020 ‘ਚ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਕਈ ਪੰਜਾਬੀ ਕਲਾਕਾਰਾਂ ਨੂੰ ਕੋਰੋਨਾ ਹੋਇਆ ਸੀ ਜਿਸ ਵਿਚ ਹਿਮਾਂਸ਼ੀ ਤੇ ਕੁਲਵਿੰਦਰ ਬਿੱਲਾ ਵੀ ਸ਼ਾਮਿਲ ਸਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ