ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ

Punjabi-singer-and-actor-ranjit-bawa-at-sri-harmandir-sahib-Amritsar

ਅਦਾਕਾਰ ਰਣਜੀਤ ਬਾਵਾ ਸ਼ੁਰੂ ਤੋਂ ਕਿਸਾਨਾਂ ਦੇ ਅੰਦੋਲਨ ਦੇ ਨਾਲ ਖੜ੍ਹੇ ਹਨ। ਉਹ ਲਗਾਤਾਰ ਆਪਣਾ ਵੱਖ-ਵੱਖ ਢੰਗ ਨਾਲ ਆਪਣਾ ਯੋਗਦਾਨ ਵੀ ਪਾ ਰਹੇ ਹਨ। ਇਸ ਦੌਰਾਨ ਪੰਜਾਬੀ ਗਾਇਕ ਰਣਜੀਤ ਬਾਵਾ ਅੱਜ ਅੰਮ੍ਰਿਤਸਰ ਵਿਖੇ ਪੁੱਜੇ ਹਨ। ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ।

ਰਣਜੀਤ ਬਾਵਾ ਵੱਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਤੇ ਚੜਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇਹਾਜ਼ਰੀ ਭਰੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਹਾਜ਼ਰੀ ਭਰੀ ਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਹੈ।

ਗਾਇਕ ਰਣਜੀਤ ਬਾਵਾ ਨੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਮੱਥਾ ਟੇਕਦਿਆਂ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਦੱਸਣਯੋਗ ਹੈ ਕਿ ਰਣਜੀਤ ਬਾਵਾ ਪਿਛਲੇ ਦਿਨੀਂ ਕਿਸਾਨੀ ਅੰਦੋਲਨ ਨੂੰ ਲੈ ਕੇ ਕੰਗਨਾ ਨੂੰ ਜਵਾਬ ਦੇਣ ਤੋਂ ਬਾਅਦ ਖ਼ੂਬ ਚਰਚਾ ਵਿੱਚ ਆਏ ਸਨ।

ਦੱਸ ਦੇਈਏ ਕਿ ਅਦਾਕਾਰ ਰਣਜੀਤ ਬਾਵਾ ਹੁਣ ਜੱਸੀ ਗਿੱਲ ਨਾਲ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2 ਚ ਨਜ਼ਰ ਆਉਣਗੇ। ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ ਦੀ ਰਿਲੀਜ਼ਿੰਗ ਡੇਟ ਦਾ ਐਲਾਨ ਹੋ ਗਿਆ ਹੈ।

ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ 2’ 27 ਅਗਸਤ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਫਿਲਮ ‘ਚ ਰਣਜੀਤ ਬਾਵਾ, ਜੱਸੀ ਗਿੱਲ, ਜਸਵਿੰਦਰ ਭੱਲਾ ਤੇ ਤਾਨੀਆ ਅਹਿਮ ਕਿਰਦਾਰ ‘ਚ ਨਜ਼ਰ ਆਉਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ