‘ਭਾਰਤ’ ਦੀ ਸ਼ੂਟਿੰਗ ਮਗਰੋਂ ਕ੍ਰਿਕਟ ਖੇਡਦੇ ਨਜ਼ਰ ਆਏ ਸਲਮਾਨ , ਵੀਡੀਓ ਵਾਇਰਲ

salman khan

ਬਾਲੀਵੁੱਡ ਦੇ ਸੁਲਤਾਨ ਸਲਮਾਨ ਖ਼ਾਨ ਲਗਾਤਾਰ ਆਪਣੀ ਆਉਣ ਵਾਲੀ ਫ਼ਿਲਮ ‘ਭਾਰਤ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਉਹ ਲਗਾਤਾਰ ਆਪਣੀ ਫ਼ਿਲਮ ਦੇ ਸੈੱਟ ਤੋਂ ਤਸਵੀਰਾਂ ਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਇਸ ‘ਚ ‘ਭਾਰਤ’ ਦੇ ਸੈੱਟ ਤੋਂ ਸਲਮਾਨ ਖ਼ਾਨ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਗਿਆ ਹੈ। ਇਸ ‘ਚ ਸੱਲੂ ਮੀਆਂ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਜੀ ਹਾਂ, ਸੋਸ਼ਲ ਮੀਡੀਆ ‘ਤੇ ਸ਼ੇਅਰ ਇਸ ਵੀਡੀਓ ‘ਚ ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਪਸੀਨੇ ਨਾਲ ਲਿੱਬੜੇ ਕ੍ਰਿਕਟ ਖੇਡਦੇ ਨਜ਼ਰ ਆ ਰਹੇ ਹਨ। ਕੁਝ ਘੰਟੇ ਪਹਿਲਾਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਹੁਣ ਤਕ ਦੋ ਲੱਖ ਤੋਂ ਵੀ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਲਮਾਨ ਖ਼ਾਨ ਨੂੰ ਸੋਸ਼ਲ ਮੀਡੀਆ ‘ਤੇ ਲੋਕ ਕਿੰਨਾ ਪਸੰਦ ਕਰਦੇ ਹਨ।

View this post on Instagram

Bharat Khelega… #onlocationstories @bharat_thefilm

A post shared by Salman Khan (@beingsalmankhan) on

ਉਂਝ ਸਲਮਾਨ ਦੇ ਇਸ ਅੰਦਾਜ਼ ਨੇ ਵੀ ਫੈਨਸ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ ‘ਚ ਉਹ ਲਗਾਤਾਰ ਚੌਕੇ-ਛੱਕਿਆਂ ਦੀ ਬਰਸਾਤ ਕਰ ਰਹੇ ਹਨ। ਇਸ ਵੀਡੀਓ ਨੂੰ ਸਲਮਾਨ ਨੇ ਖੁਦ ਇੰਸਟਾਗ੍ਰਾਮ ਅਕਾਉਂਟ ‘ਤੇ ਸ਼ੇਅਰ ਕੀਤਾ ਹੈ। ਇਸ ਨਾਲ ਉਨ੍ਹਾਂ ਨੇ ਕੈਪਸ਼ਨ ਦਿੱਤਾ ਹੈ, “ਬੀਇੰਗ ਸਲਮਾਨ ਭਾਰਤ ਖੇਡੇਗਾ।”

Source:AbpSanjha