ਅਦਾਕਾਰ ਸੋਨੂੰ ਸੂਦ ਲਗਵਾਈ ਕੋਰੋਨਾ ਵੈਕਸੀਨ, ਲੋਕਾਂ ਲਈ ਚੁੱਕਿਆ ਇੱਕ ਹੋਰ ਕਦਮ

Sonu-sood-take-corona-vaccine

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾ ਲਈ ਹੈ। ਅਦਾਕਾਰਾ ਨੇ ਇਸ ਦੀ ਜਾਣਕਾਰੀ ਟਵਿੱਟਰ ਰਾਹੀਂ ਦਿੱਤੀ। ਕੋਰੋਨਾਵਾਇਰਸ ਦੀ ਦੂਸਰੀ ਲਹਿਰ ਤੋਂ ਬਾਅਦ ਦੇਸ਼ ਭਰ ‘ਚ ਕੇਸਾਂ ਦੀ ਗਿਣਤੀ ‘ਚ ਕਾਫੀ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਬਾਲੀਵੁੱਡ ਦੇ ਕਈ ਕਲਾਕਾਰਾਂ ਕਾਫੀ ਚੌਕੰਨੇ ਹੋ ਗਏ ਹਨ।

ਹਾਲ ਹੀ ‘ਚ ਬਾਲੀਵੁੱਡ ਦੇ ਕਈ ਕਲਾਕਾਰ ਜਿਵੇ ਕਿ ਅਕਸ਼ੇ ਕੁਮਾਰ, ਕੈਟਰੀਨਾ ਕੈਫ, ਗੋਵਿੰਦਾ, ਆਲੀਆ ਭੱਟ, ਮਨੋਜ ਬਾਜਪਾਈ, ਰਣਬੀਰ ਕਪੂਰ, ਵਿੱਕੀ ਕੌਸ਼ਲ, ਭੂਮੀ ਪੇਡਨੇਕਰ, ਕਾਰਤਿਕ ਆਰੀਅਨ ਤੇ ਕਈ ਹੋਰ ਕਲਾਕਾਰ ਇਸ ਗੰਭੀਰ ਬਿਮਾਰੀ ਦੇ ਸ਼ਿਕਾਰ ਹੋ ਚੁਕੇ ਹਨ।

ਜਿਸ ਕਾਰਨ ਸਲਮਾਨ ਖਾਨ ਤੇ ਸੰਜੇ ਦੱਤ ਨੇ ਵੀ ਕੋਵਿਡ ਦੀ ਪਹਿਲੀ ਵੈਕਸੀਨੇਸ਼ਨ ਲਗਵਾ ਲਈ ਹੈ। ਇਹੀ ਕਾਰਨ ਹੈ ਕਿ ਸੋਨੂੰ ਸੂਦ ਵੀ ਹੁਣ ਕੋਰੋਨਾ ਦਾ ਟੀਕਾ ਲਗਵਾਉਣ ਵਾਲੇ ਕਲਾਕਾਰਾਂ ਦੀ ਲਿਸਟ ‘ਚ ਸ਼ਾਮਿਲ ਹੋ ਗਏ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ