ਮਨੋਰੰਜਨ

ਸੁਸ਼ਾਂਤ ਨੂੰ 12 ਫ਼ਿਲਮਾਂ ਦੇ ਆਏ ਆਫ਼ਰ , ਇੰਟਰਵਿਊ ‘ਚ ਆਪ ਕੀਤਾ ਖੁਲਾਸਾ

ਹਾਲ ਹੀ ‘ਚ ਧੋਨੀ ਫੇਮ ਸੁਸ਼ਾਂਤ ਸਿੰਘ ਰਾਜਪੂਤ ਦੀ ਫ਼ਿਲਮ ‘ਕੇਦਾਰਨਾਥ’ ਰਿਲੀਜ਼ ਹੋਈ ਜਿਸ ਨੂੰ ਔਡੀਅੰਸ ਨੇ ਚੰਗਾ ਹੁੰਗਾਰਾ ਦਿੱਤਾ ਹੈ। ਇਸ ਤੋਂ ਬਾਅਦ ਸੁਸ਼ਾਂਤ ਬਾਲੀਵੁੱਡ ‘ਚ ਆਪਣੀ ਅਗਲੀ ਫ਼ਿਲਮ ‘ਸੋਨ ਚਿੜੀਆ’ ਲੈ ਕੇ ਆ ਰਹੇ ਹਨ। ਹੁਣ ਸੁਸ਼ਾਂਤ ਕੋਲ ਕਈ ਫ਼ਿਲਮਾਂ ਹਨ।

ਜੀ ਹਾਂ, ਸੁਸ਼ਾਂਤ ਸਿੰਘ ਰਾਜਪੂਤ ਕੋਲ ਇੱਕ ਨਹੀਂ ਦੋ ਨਹੀਂ ਸਗੋਂ ਬਾਲੀਵੁੱਡ ਦੀਆਂ 12 ਫ਼ਿਲਮਾਂ ਦੇ ਆਫਰ ਹਨ। ਇਸ ਗੱਲ ਦਾ ਖੁਲਾਸਾ ਉਨ੍ਹਾਂ ਨੇ ਇੰਟਰਵਿਊ ‘ਚ ਕੀਤਾ ਹੈ। ਉਨ੍ਹਾਂ ਕਿਹਾ ਮੈਨੂੰ ਨਹੀਂ ਪਤਾ ਮੈਂ ਕਿਸ ਫ਼ਿਲਮ ਦੀ ਸ਼ੂਟਿੰਗ ਪਹਿਲਾਂ ਕਰਾਂਗਾ। ਉਨ੍ਹਾਂ ਨੇ ਅੱਗੇ ਕਿਹਾ, “’ਚੰਦਾ ਮਾਮਾ ਦੂਰ ਕੇ’ ਤੇ ਪੈਰਾਓਲੰਪੀਅਨ ਮੁਰਲੀਕਾਂਤ ਪੇਟਕਰ’ ਦੀ ਬਾਇਓਪਿਕ ‘ਤੇ ਅਜੇ ਕੰਮ ਚੱਲ ਰਿਹਾ ਹੈ ਤੇ ਇਹ ਫ਼ਿਲਮਾਂ ਪਾਈਪਲਾਈਨ ‘ਚ ਹਨ।”

ਸੁਸ਼ਾਂਤ ਦੀ ਫ਼ਿਲਮ ‘ਸੋਨ ਚਿੜੀਆ’ ‘ਚ ਉਨ੍ਹਾਂ ਨਾਲ ਭੂਮੀ ਪੇਡਨੇਕਰ, ਮਨੋਜ ਵਾਜਪਾਈ, ਰਣਵੀਰ ਸ਼ੌਰੀ ਜਿਹੇ ਸਟਾਰਸ ਵੀ ਹਨ। ਫ਼ਿਲਮ 8 ਫਰਵਰੀ ਨੂੰ ਰਿਲੀਜ਼ ਹੈ ਜਿਸ ’ਚ ਚੰਬਲ ਦੇ ਡਕੈਤਾਂ ਦੀ ਕਹਾਣੀ ਨੂੰ ਦਿਖਾਇਆ ਗਿਆ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago