ਮਨੋਰੰਜਨ

ਤਰਸੇਮ ਅਤੇ ਨੀਰੂ ਪੜ੍ਹਾਉਣਗੇ ‘ਊੜਾ-ਐੜਾ’ , 1 ਫਰਵਰੀ ਨੂੰ ਹੋਵੇਗੀ ਰਿਲੀਜ਼

ਹਾਲ ਹੀ ‘ਚ ਪੰਜਾਬੀ ਸਿਨੇਮਾ ਨੇ ਵੱਖਰਾ ਹੀ ਮੁਕਾਮ ਹਾਸਲ ਕਰ ਲਿਆ ਹੈ। ਪੰਜਾਬੀ ਸਿਨੇਮਾ ਵੀ ਵੱਖਰੇ ਜੌਨਰ ਦੀਆਂ ਫ਼ਿਲਮਾਂ ਲੈ ਕੇ ਆ ਰਿਹਾ ਹੈ। ਹੁਣ ਤਰਸੇਮ ਜੱਸੜ ਅਤੇ ਨੀਰੂ ਬਾਜਵਾ ਦੀ ਜੋੜੀ ਵੀ ਜਲਦੀ ਹੀ ਸਕਰੀਨ ‘ਤੇ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਫ਼ਿਲਮ ਦਾ ਨਾਂ ਹੈ ‘ਊੜਾ ਐੜਾ’। ਇਸ ਫਿਲਮ ‘ਚ ਦੋਨਾਂ ਦੀ ਜੋੜੀ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰ ਰਹੀ ਹੈ।

ਹਾਲ ਹੀ ‘ਚ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਫਿਲਮ ਦੀ ਕਹਾਣੀ ਇੱਕ ਜੋੜੇ ਦੇ ਦੁਆਲੇ ਘੁੰਮਦੀ ਹੈ ਜੋ ਆਪਣੇ ਬੱਚੇ ਨੂੰ ਇੱਕ ਮਹਿੰਗੇ ਸਕੂਲ ਵਿੱਚ ਪੜ੍ਹਨ ਭੇਜਦੇ ਹਨ ਪਰ ਜਿਵੇਂ-ਜਿਵੇਂ ਕਹਾਣੀ ਅੱਗੇ ਵਧਦੀ ਹੈ ਤੇ ਹਾਲਾਤ ਬਦਲਦੇ ਹਨ ਤਾਂ ਬੱਚਾ ਆਪਣੇ ਮਾਤਾ-ਪਿਤਾ ਨੂੰ ਬਾਕੀ ਬੱਚਿਆਂ ਦੇ ਮਾਤਾ-ਪਿਤਾ ਦੇ ਮੁਕਾਬਲੇ ਨੀਵਾਂ ਸਮਝਣਾ ਸ਼ੁਰੂ ਕਰ ਦਿੰਦਾ ਹੈ। ‘ਉੜਾ-ਐੜਾ’ ਦੀ ਕਹਾਣੀ ਸਾਡੀ ਜ਼ਿੰਦਗੀ ਵਿੱਚ ਹਰ ਭਾਸ਼ਾ ਦੀ ਮਹੱਤਤਾ ਨੂੰ ਵੀ ਉਜਾਗਰ ਕਰਦੀ ਹੈ।

ਇਹ ਵੀ ਪੜ੍ਹੋ :ਸਿਨੇਮਾਘਰਾਂ ‘ਚ ਅੱਜ ਲੱਗ ਚੁੱਕੀ ਹੈ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’,ਫ਼ਿਲਮ ‘ਚ ਕਈ ਘਟਨਾਵਾਂ ‘ਚ ਸੱਚਾਈ ਨਹੀਂ

ਇਹ ਫਿਲਮ ਸ਼ਿਤਿਜ ਚੌਧਰੀ ਨੇ ਡਾਇਰੈਕਟ ਕੀਤੀ ਹੈ ਅਤੇ ਨਰੇਸ਼ ਕਥੂਰੀਆ ਨੇ ਇਸ ਦੀ ਕਹਾਣੀ ਲਿਖੀ ਹੈ। ਨਰੇਸ਼ ਕਥੂਰੀਆ ਅਤੇ ਸੁਰਮੀਤ ਮਾਵੀ ਨੇ ਇਸ ਦਾ ਸਕ੍ਰੀਨਪਲੇਅ ਲਿਖਿਆ ਹੈ। ਇਸ ਫਿਲਮ ਦਾ ਸੰਗੀਤ ਵੇਹਲੀ ਜਨਤਾ ਰਿਕਾਰਡਸ ਦੇ ਲੇਬਲ ਤੋਂ ਰਿਲੀਜ਼ ਹੋਵੇਗਾ।

ਇਹ ਫਿਲਮ ਪਹਿਲੀ ਫਰਵਰੀ 2019 ਨੂੰ ਰਿਲੀਜ਼ ਹੋਵੇਗੀ। ‘ਉੜਾ ਐੜਾ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ ਅਤੇ ਇਹ ਬਹੁਤ ਹੀ ਵਧੀਆ ਹੈ। ਨੀਰੂ ਬਾਜਵਾ ਅਤੇ ਤਰਸੇਮ ਜੱਸੜ ਦੀ ਕੈਮਿਸਟ੍ਰੀ ਟ੍ਰੇਲਰ ਵਿੱਚ ਵੀ ਸਾਫ ਝਲਕਦੀ ਹੈ। ਬਹੁਤ ਲੰਬੇ ਸਮੇਂ ਬਾਅਦ ਇਸ ਤਰਾਂ ਦੀ ਫਿਲਮ ਦੇਖਣ ਨੂੰ ਮਿਲੇਗੀ ਜੋ ਸਮਾਜ ਲਈ ਇੱਕ ਸ਼ੀਸ਼ੇ ਦੇ ਨਾਲ-ਨਾਲ ਮਨੋਰੰਜਨ ਵੀ ਕਰੇਗੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago