ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਦਰਦਨਾਕ ਮੌਤ

Tragic-death-of-famous-Punjabi-singer-Diljan

ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ।

ਹਾਦਸਾ ਮੰਗਲਵਾਰ ਸਵੇਰ ਕਰੀਬ ਪੌਣੇ ਚਾਰ ਵਜੇ ਵਾਪਰਿਆ। ਦਿਲਜਾਨ ਦੇਰ ਰਾਤ ਆਪਣੀ ਕਾਰ ‘ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ। ਇਸ ਨਾਲ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦਿਲਜਾਨ ਕਰਤਾਰਪੁਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਇਲਾਕੇ ‘ਚ ਸੋਗ ਦੀ ਲਹਿਰ ਹੈ। ਦੱਸਿਆ ਜਾਂਦਾ ਹੈ ਕਿ ਹਾਦਸਾ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਹੋਇਆ।

ਪੰਜਾਬੀ ਗਾਇਕ ਦਿਲਜਾਨ ਦੀ ਕਾਰ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ਤੇ ਜੰਡਿਆਲਾ ਗੁਰੂ ਪੁਲ ਦੇ ‘ਚ ਟਕਰਾ ਗਈ। ਮੌਕੇ ‘ਤੇ ਹੀ ਦਿਲਜਾਨ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਕਬਜ਼ੇ ‘ਚ ਲੈ ਲਈ।

ਜਾਣਕਾਰੀ ਮੁਤਾਬਕ ਦਿਲਜਾਨ ਦੀ ਕਾਰ ਕਾਫੀ ਤੇਜ਼ ਰਫਤਾਰ ਸੀ ਜਿਸ ਕਾਰਨ ਬੇਕਾਬੂ ਹੋਕੇ ਡਿਵਾਇਡਰ ਨਾਲ ਟਕਰਾ ਗਈ ਤੇ ਪਲਟ ਗਈ। 2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗੀਤ ਰਿਲੀਜ਼ ਹੋਣਾ ਸੀ। ਇਸ ਸਬੰਧੀ ਹੀ ਉਹ ਅੰਮ੍ਰਿਤਸਰ ਗਿਆ ਸੀ ਤੇ ਵਾਪਸੀ ਤੇ ਇਹ ਹਾਦਸਾ ਵਾਪਰ ਗਿਆ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ