ਮੁੰਬਈ ਪੁਲਿਸ ਨੇ ਕਪਿਲ ਕਾਮੇਡੀਅਨ ਸ਼ਰਮਾ ਨੂੰ ਮਾਮਲੇ ਵਿੱਚ ਪੁੱਛਗਿੱਛ ਲਈ ਕੀਤਾ ਸੰਮਨ

Mumbai-police-summons-Kapil-comedian-Sharma

ਕਾਮੇਡੀਅਨ ਕਪਿਲ ਸ਼ਰਮਾ ਨੂੰ ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। ਕਪਿਲ ਸ਼ਰਮਾ ਨੂੰ ਕਾਰ ਡਿਜ਼ਾਈਨਰ ਦਿਲੀਪ ਛਾਬੀਆ ਦੇ ਡੀਸੀ ਡਿਜ਼ਾਈਨ ਧੋਖਾਧੜੀ ਮਾਮਲੇ ਵਿੱਚ ਬਿਆਨ ਦਰਜ ਕਰਨ ਲਈ ਕਿਹਾ ਗਿਆ ਹੈ। ਕਪਿਲ ਸ਼ਰਮਾ ਅੱਜ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਹੋ ਸਕਦੇ ਹਨ।

ਪੁਲਿਸ ਨੇ ਦੱਸਿਆ ਕਿ ਕਪਿਲ ਸ਼ਰਮਾ ਨੇ ਕਾਰ ਡਿਜ਼ਾਈਨਰ ਦਿਲੀਪ ਛਾਬੀਆ ਦੇ ਖਿਲਾਫ ਧੋਖਾਧੜੀ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਸੀ। ਹੁਣ ਉਸ ਨੂੰ ਗਵਾਹ ਵਜੋਂ ਆਪਣਾ ਬਿਆਨ ਦਰਜ ਕਰਨ ਲਈ ਬੁਲਾਇਆ ਗਿਆ ਹੈ।

ਦੱਸ ਦਈਏ ਕਿ ਡੀ ਸੀ ਡਿਜ਼ਾਈਨਜ਼ ਪ੍ਰਾਈਵੇਟ ਲਿਮਟਿਡ ਦੇ ਦਿਲੀਪ ਛਾਬੀਆ ਨੂੰ ਕ੍ਰਾਈਮ ਬ੍ਰਾਂਚ ਵਲੋਂ 29 ਦਸੰਬਰ ਦੀ ਸ਼ਾਮ ਨੂੰ ਅੰਧੇਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ