TV Show

Bigg Boss 14 ‘ਚ Rubina Dilaik ਨੇ ਕੀਤੀ ਟ੍ਰਾਫ਼ੀ ਆਪਣੇ ਨਾਂ, Rahul Vaidya ਬਣੇ ਫਰਸਟ ਰਨਰਅਪ

ਬਿੱਗ ਬੌਸ 14 ਦੀ ਜੇਤੂ ਰੁਬੀਨਾ ਦਿਲੈਕ ਬਣ ਗਈ ਹੈ। ਇਹੀ ਸੰਭਾਵਨਾ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਜ਼ਾਹਰ ਕੀਤੀ ਜਾ ਰਹੀ ਸੀ ਕਿ ਇਸ ਵਾਰ ਦੀ ਵਿਜੇਤਾ ਰੁਬੀਨਾ ਦਿਲੈਕ  ਹੋਵੇਗੀ ਅਤੇ ਉਹ ਹੀ ਹੋਇਆ। ਉਸ ਨੇ ਰਾਹੁਲ ਵੈਦਿਆ ਨੂੰ ਹਰਾਉਣ ਤੋਂ ਬਾਅਦ ਇਹ ਟ੍ਰਾਫ਼ੀ ਜਿੱਤੀ ਹੈ। ਰਾਹੁਲ ਵੈਦਿਆ ਬਿੱਗ ਬੌਸ ਦੇ ਸੀਜ਼ਨ 14 ਦੇ ਪਹਿਲੇ ਰਨਰਅਪ ਰਹੇ ਹਨ ਜਦਕਿ ਨਿੱਕੀ ਤੰਬੋਲੀ ਦੂਜੀ ਰਨਰਅਪ ਬਣ ਗਈ ਹੈ।

ਇਸ ਸੀਜ਼ਨ ‘ਚ ਰੁਬੀਨਾ ਪਹਿਲੇ ਦਿਨ ਤੋਂ ਹੀ ਵਧੀਆ ਖੇਡ ਖੇਡਦੀ ਦਿਖਾਈ ਦਿੱਤੀ। ਉਸ ਨੇ ਘਰ ਦੇ ਹਰ ਮੁੱਦੇ ‘ਤੇ ਖੁੱਲ੍ਹ ਕੇ ਆਪਣੀ ਆਵਾਜ਼ ਬੁਲੰਦ ਕੀਤੀ ਸੀ ਅਤੇ ਸ਼ੁਰੂ ਤੋਂ ਹੀ ਉਸ ਨੂੰ ਖੇਡ ਦੇ ਦੌਰਾਨ ਉਸ ਦੀ ਸ਼ਖਸੀਅਤ ਨੂੰ ਵੇਖ ਕੇ ਇੱਕ ਮਜ਼ਬੂਤ ਦਾਅਵੇਦਾਰ ਮੰਨਿਆ ਜਾਂਦਾ ਸੀ।

ਬਿੱਗ ਬੌਸ ਦੇ ਘਰ ਵਿੱਚ ਰੁਬੀਨਾ ਦਿਲੈਕ ਦਾ ਸਫਰ ਬਹੁਤ ਹੀ ਮਜ਼ੇਦਾਰ ਸੀ। ਉਹ ਪਤੀ ਅਭਿਨਵ ਸ਼ੁਕਲਾ ਦੇ ਨਾਲ ਘਰ ਵਿੱਚ ਦਾਖਲ ਹੋਈ ਸੀ ਉਸ ਵੇਲੇ ਕਿਸੇ ਨੂੰ ਨਹੀਂ ਪਤਾ ਸੀ ਕਿ ਉਸ ਦੇ ਅਤੇ ਅਭਿਨਵ ਦਾ ਰਿਸ਼ਤਾ ਕਿਹੜੇ ਨਾਜ਼ੁਕ ਮੋੜ ‘ਤੇ ਸੀ। ਪਰ ਘਰ ਦੇ ਅੰਦਰ ਜਦੋਂ ਉਸ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਇਹ ਖੁਲਾਸਾ ਕੀਤਾ, ਹਰ ਕੋਈ ਇਹ ਸੁਣਕੇ ਹੈਰਾਨ ਹੋ ਗਿਆ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago