ਮਨੋਰੰਜਨ

ਦਿਲਜੀਤ ਵਿਆਹਿਆ ਹੋਣ ਤੇ ਬਾਦ ਵੀ ਕਿਉਂ ਰਹਿੰਦੇ ਨੇ ਪਤਨੀ ਤੇ ਪੁੱਤ ਤੋਂ ਦੂਰ

ਬਾਲੀਵੁੱਡ ਤੇ ਪੰਜਾਬੀ ਫਿਲਮ ਅਦਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਨੇ 6 ਜਨਵਰੀ ਨੂੰ ਆਪਣਾ 35ਵਾਂ ਜਨਮ ਦਿਨ ਮਨਾਇਆ। ‘ਸੂਰਮਾ’, ‘ਉੜਤਾ ਪੰਜਾਬ’, ‘ਫਿਲੌਰੀ’ ਤੇ ‘ਵੈਲਕਮ ਟੂ ਨਿਊਯਾਰਕ’ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੇ ਦਿਲਜੀਤ ਨੂੰ ਪੰਜਾਬੀ ਸਿਨੇਮਾ ਦਾ ‘ਸ਼ਾਹਰੁਖ਼ ਖ਼ਾਨ’ ਵੀ ਕਿਹਾ ਜਾਂਦਾ ਹੈ। ਲੋਕਾਂ ਦੇ ਦਿਲਾਂ ਵਿੱਚ ਵੱਸਣ ਵਾਲਾ ਦਿਲਜੀਤ ਆਪਣੀ ਨਿੱਜੀ ਜ਼ਿੰਦਗੀ ਬਾਰੇ ਘੱਟ ਹੀ ਗੱਲ ਕਰਦਾ ਹੈ। ਇਸ ਗੱਲ਼ ਦੀ ਵੀ ਖੂਬ ਚਰਚਾ ਹੈ ਕਿ ਉਹ ਵਿਆਹਿਆ ਹੋਇਆ ਹੈ।

ਕਈ ਮੀਡੀਆ ਰਿਪੋਰਟਾਂ ਮੁਤਾਬਕ ਦਿਲਜੀਤ ਦਾ ਵਿਆਹ ਹੋ ਚੁੱਕਿਆ ਹੈ। ਉਸ ਦੀ ਪਤਨੀ ਦਾ ਨਾਂ ਸਨਦੀਪ ਕੌਰ ਹੈ ਜੋ ਆਪਣੇ ਮੁੰਡੇ ਨਾਲ ਅਮਰੀਕਾ ਵਿੱਚ ਰਹਿੰਦੀ ਹੈ। ਦਿਲਜੀਤ ਉਨ੍ਹਾਂ ਅਦਾਕਾਰਾਂ ਵਿੱਚੋਂ ਹੈ, ਜਿਨ੍ਹਾਂ ਕੋਲ ਆਪਣਾ ਜਹਾਜ਼ ਵੀ ਹੈ। ਉਸ ਨੇ ਟਵਿੱਟਰ ’ਤੇ ਆਪਣੇ ਪ੍ਰਾਈਵੇਟ ਜਹਾਜ਼ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਉਸ ਦੀਆਂ ਆਪਣੀਆਂ ਦੋ ਕਲੋਦਿੰਗ ਲਾਈਨਜ਼ ਵੀ ਹਨ। ਇਸ ਤੋਂ ਪਹਿਲਾਂ ਦਿਲਜੀਤ ਕਾਫ਼ੀ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਸੀ। ਦਿਲਜੀਤ ਦੇ ਪਿਤਾ ਪੰਜਾਬ ਰੋਡਵੇਜ਼ ਦੇ ਸੇਵਾ ਮੁਕਤ ਮੁਲਾਜ਼ਮ ਹਨ। ਮਾਂ ਹਾਊਸ ਵਾਈਫ ਹੈ।

ਹਾਲ ਹੀ ਵਿੱਚ ਦਿਲਜੀਤ ਆਪਣੇ ਦੋਸਤ ਬਾਦਸ਼ਾਹ ਨਾਲ ‘ਕਾਫ਼ੀ ਵਿਦ ਕਰਨ’ ਵਿੱਚ ਪੁੱਜਾ ਸੀ। ਇਸ ਦੌਰਾਨ ਉਸ ਨੇ ਆਪਣੀ ਸੈਕਸ ਲਾਈਫ ਬਾਰੇ ਵੀ ਖ਼ੁਲਾਸਾ ਕੀਤਾ ਸੀ। ਫਿਲਮ ‘ਜੱਟ ਐਂਡ ਜੂਲੀਅਟ’ ਦੀ ਪ੍ਰੋਮੋਸ਼ਨ ਦੌਰਾਨ ਦਿਲਜੀਤ ਨੇ ਕਿਹਾ ਸੀ ਕਿ ਇਹ ਅਫ਼ਵਾਹ ਹੈ। ਮੇਰੇ ਕੋਲ ਬਹੁਤ ਪੈਸਾ ਨਹੀਂ ਜਿਸ ਕਰਕੇ ਮੈਂ ਖ਼ਬਰਾਂ ਵਿੱਚ ਰਹਾਂ। ਉਸ ਨੇ ਮੰਨਿਆ ਕਿ ਉਹ ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲ ਨਹੀਂ ਕਰਦਾ। ਦਿਲਜੀਤ ਨੇ ਕਿਹਾ ਕਿ ਲੋਕ ਭਾਵੇਂ ਉਸ ਬਾਰੇ ਕਿੰਨਾ ਵੀ ਬੁਰਾ-ਭਲਾ ਕਹਿਣ, ਪਰ ਉਹ ਆਪਣੇ ਪਰਿਵਾਰ ਵਾਲਿਆਂ ਬਾਰੇ ਕੁਝ ਵੀ ਗ਼ਲਤ ਨਹੀਂ ਸੁਣ ਸਕਦਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago