ਅਸ਼ਲੀਲ ਗਾਣਿਆਂ ਖ਼ਿਲਾਫ਼ ਆਵਾਜ਼ ਚੁੱਕਣ ਮਹਿਲਾ ਕਮਿਸ਼ਨ ਨੂੰ ਮਿਲ ਰਹੀਆਂ ਨੇ ਧਮਕੀਆਂ

Manisha Gulati Honey Singh

ਹਨੀ ਸਿੰਘ  ਦੇ ਗੀਤ ‘ਮੱਖਣਾ’ ਵਿੱਚ ਔਰਤਾਂ ਖ਼ਿਲਾਫ਼ ਗ਼ਲਤ ਸ਼ਬਦਾਵਲੀ ਵਰਤਣ ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੇਸ ਦਰਜ ਕਰਵਾਇਆ ਸੀ। ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਹਨੀ ਸਿੰਘ ਖ਼ਿਲਾਫ਼ ਕੇਸ ਦਰਜ ਕਰਵਾਉਣ ਕਰਕੇ ਉਹਨਾਂ ਨੂੰ ਸ਼ਰ੍ਹੇਆਮ ਧਮਕੀਆਂ ਮਿਲ ਰਹੀ ਹਨ। ਜਿਸ ਦੀ ਰਿਪੋਰਟ ਉਹਨਾਂ ਨੇ ਪੁਲਿਸ ਦੇ ਮੁਖੀ ਨੂੰ ਕਰ ਦਿੱਤੀ ਹੈ।

ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਨੇ ਧਮਕੀਆਂ ਤੋਂ ਬਾਅਦ ਲੱਚਰ ਗਾਇਕੀ ਅਤੇ ਔਰਤਾਂ ਖ਼ਿਲਾਫ਼ ਗ਼ਲਤ ਸ਼ਬਦਾਵਲੀ ਦੀ ਵਰਤੋਂ ਨੂੰ ਠੱਲ੍ਹ ਪਾਉਣ ਲਈ ਉਹਨਾਂ ਨੇ ਪੰਜਾਬ ਸਰਕਾਰ ਤੋਂ ਪੰਜਾਬੀ ਗਾਣਿਆਂ ‘ਤੇ ਵਿਸ਼ੇਸ਼ ਸੈਂਸਰ ਬੋਰਡ ਬਣਾਉਣ ਦੀ ਅਪੀਲ ਵੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਜਨੀ ਸਿੰਘ ਦੇ ਗੀਤ ਖ਼ਿਲਾਫ਼ ਸੂ ਮੋਟੋ ਨੋਟਿਸ ਲੈਣ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਭਰੇ ਫ਼ੋਨ ਆਉਣ ਲੱਗੇ। ਜਿਸ ਦੀ ਰਿਪੋਰਟ ਉਹਨਾਂ ਨੇ ਪੰਜਾਬ ਪੁਲਿਸ ਦੇ ਮੁਖੀ ਨੂੰ ਕਰ ਦਿੱਤੀ ਹੈ। ਇਸ ਰਿਪੋਰਟ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਤਫ਼ਤੀਸ਼ ਵੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਯੁਵਰਾਜ ਦੇ ਪਿਤਾ ਯੋਗਰਾਜ ਦਾ ਵੱਡਾ ਬਿਆਨ, ਕਿਹਾ ‘ਧੋਨੀ ਵਰਗੀ ਗੰਦਗੀ ਹਮੇਸ਼ਾ ਨਹੀਂ ਰਹੇਗੀ!’

ਮਨੀਸ਼ਾ ਗੁਲਾਟੀ ਦਾ ਕਹਿਣਾ ਹੈ ਕਿ ਜੇਕਰ ਹਨੀ ਸਿੰਘ ਆਪਣੀ ਜ਼ਮਾਨਤ ਲਈ ਚਾਰਾਜੋਈ ਕਰੇਗਾ ਤਾਂ ਮਹਿਲਾ ਕਮਿਸ਼ਨ ਇਸ ਦੀ ਖ਼ਿਲਾਫ਼ਤ ਜ਼ਰੂਰ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਨਗੇ ਕਿ ਪੰਜਾਬੀ ਗਾਣਿਆਂ ਵਿੱਚ ਔਰਤਾਂ ਖ਼ਿਲਾਫ਼ ਵਰਤੀ ਜਾਣ ਵਾਲੀ ਭੱਦੀ ਸ਼ਬਦਾਵਲੀ ਨੂੰ ਰੋਕਣ ਲਈ ਸੈਂਸਰ ਬੋਰਡ ਬਣਾਇਆ ਜਾਵੇ।