ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਤੇ ਕਰਜ਼ੇ ਤੋਂ ਦੁਖੀ ਹੋ ਕੇ ਪਿਓ -ਪੁੱਤ ਨੇ ਗੁਆਈ ਜਾਨ

Father-and-son-lost-their-lives

 ਜ਼ਿਲ੍ਹਾ ਹੁਸ਼ਿਆਪੁਰ ਦੇ ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਮੱਦੀਪੁਰ ਵਿਖੇ ਪਿਓ – ਪੁੱਤ ਨੇ ਖੇਤੀ ਕਾਨੂੰਨਾਂ ਅਤੇ ਕਰਜ਼ੇ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਸੁਸਾਇਡ ਨੋਟ ਵੀ ਮਿਲਿਆ ਹੈ। ਉਨ੍ਹਾਂ ਨੇ ਸੁਸਾਇਡ ਨੋਟ ਵਿਚ ਖੁਦਕੁਸ਼ੀ ਦਾ ਕਾਰਨ ਖੇਤੀ ਕਾਨੂੰਨਾਂ ਨੂੰ ਦੱਸਿਆ ਹੈ। ਉਨ੍ਹਾਂ ਨੇ ਖੁਦਕੁਸ਼ੀ ਨੋਟ ਵਿਚ ਲਿਖਿਆ ਹੈ ਕਿ ਉਹ ਕਰਜ਼ੇ ਅਤੇ ਖੇਤੀ ਕਾਨੂੰਨਾਂ ਤੋਂ ਪਰੇਸ਼ਾਨ ਹੋ ਕੇ ਮੌਤ ਗਲੇ ਲਾ ਰਹੇ ਹਨ।

ਜਾਣਕਾਰੀ ਅਨੁਸਾਰ ਮ੍ਰਿਤਕ ਕਿਰਪਾਲ ਸਿੰਘ ਜਿਸ ਦੀ ਉਮਰ 45 ਸਾਲ ਅਤੇ ਮ੍ਰਿਤਕ ਪਿਤਾ ਜਗਤਾਰ ਸਿੰਘ ਦੀ ਉਮਰ ਕਰੀਬ 70 ਸਾਲ ਹੈ। ਇਨ੍ਹਾਂ ਦੋਹਾਂ ਨੇ ਆਪਣੇ ਖੁਦਕੁਸ਼ੀ ਨੋਟ ਵਿੱਚ ਲਿਖਿਆ ਹੈ ਕਿ ਕੈਪਟਨ ਸਰਕਾਰ ਨੇ ਜੋ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ।ਉਨ੍ਹਾਂ ਸਰਕਾਰਾਂ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ।

ਦੱਸਣਯੋਗ ਹੈ ਕਿ ਇਹ ਦੋਵੇਂ ਕਿਸਾਨ ਪਿਓ – ਪੁੱਤਰ ਦਸੂਹਾ ਦੇ ਪਿੰਡ ਮੱਦੀਪੁਰ ਦੇ ਰਹਿਣ ਵਾਲੇ ਸਨ। ਮ੍ਰਿਤਕ ਕਿਸਾਨ ਦੇ ਘਰ ਪਰਿਵਾਰ ਨਾਲ ਦੁੱਖ ਸਾਂਝਾ ਲਈ ਪਿੰਡ ਦੇ ਲੋਕ ਪਹੁੰਚ ਰਹੇ ਹਨ।

ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹਨ। ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 200 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਗਈ ਹੈ। ਅੱਜ ਦਸੂਹਾ ‘ਚ ਦਿਲ ਦਹਿਲਾਉਣ ਵਾਲੀ ਘਟਨਾ ਵੇਖਣ ਨੂੰ ਮਿਲੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ