ਬੀ.ਐੱਸ.ਐੱਫ ਦੇ ਜਵਾਨਾਂ ਨੇ ਫਿਰੋਜ਼ਪੁਰ ਭਾਰਤ-ਪਾਕਿਸਤਾਨ ਦੀ ਸਰਹੱਦ ਤੋਂ ਕੀਤੀ 25 ਕਰੋੜ ਦੀ ਹੈਰੋਇਨ ਬਰਾਮਦ

ferozepur-ind-pak-border-heroin

ਪੰਜਾਬ ਦੇ ਵਿੱਚ ਨਸ਼ੇ ਦੀ ਤਸਕਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਵੱਲੋਂ ਲਗਾਤਾਰ ਹੀ ਨਸ਼ਾ ਪੰਜਾਬ ਦੇ ਵਿੱਚ ਭੇਜਿਆ ਜਾ ਰਿਹਾ ਹੈ। ਪਾਕਿਸਤਾਨ ਦੇ ਨਸ਼ਾ ਤਸਕਰ ਕਿਸੇ ਨਾ ਕਿਸੇ ਤਰਾਂ ਭਾਰਤ ‘ਚ ਹੈਰੋਇਨ ਦੀ ਖੇਪ ਭੇਜਣ ਦੀਆਂ ਕੋਸ਼ਿਸ਼ਾਂ ਕਰਦੇ ਹੀ ਰਹਿੰਦੇ ਹਨ। ਪਰ ਅੱਜ ਬੀ.ਐੱਸ.ਐੱਫ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਬੀ.ਓ.ਪੀ. ਬਹਾਦੁਰ ਦੇ ਇਲਾਕੇ ‘ਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

ਜ਼ਰੂਰ ਪੜ੍ਹੋ: ਬੱਚਿਆਂ ਦੇ ਟੀਕਾਕਰਣ ਦੇ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪਹਿਲੇ ਸਥਾਨ ‘ਤੇ

ਜੋ ਹੈਰੋਇਨ ਬੀ.ਐੱਸ.ਐੱਫ ਦੇ ਜਵਾਨਾਂ ਦੁਆਰਾ ਬਰਾਮਦ ਕੀਤੀ ਗਈ ਹੈ ਉਸ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਹੈਰੋਇਨ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਨੇ ਬੀ.ਓ.ਪੀ. ਓਲਡ ਮਹੋਮਦਿਵਾਲਾ ਅਤੇ ਬੀ.ਓ.ਪੀ. ਬਹਾਦੁਰ ਦੇ ਇਲਾਕੇ ਵਿੱਚੋਂ ਪਾਕਿਸਤਾਨ ਦੇ ਨਸ਼ਾ ਤਸਕਰਾਂ ਦੇ ਕੋਲੋਂ ਬਰਾਮਦ ਕੀਤੀ ਗਈ ਹੈ।