ਪਟਾਕੇ ਚਲਾਉਣ ਵਾਲਿਆਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਨੇ ਕੀਤੀ ਐੱਫ.ਆਈ.ਆਰ ਦਰਜ

fir-against-13-people-in-chandigarh

ਦੇਸ਼ ਭਰ ਦੇ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਦੇ ਨਾਲ ਮਨਾਇਆ ਗਿਆ ਹੈ। ਪਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਵਿੱਚ ਦੀਵਾਲੀ ਵਾਲੇ ਦਿਨ ਚੰਡੀਗੜ੍ਹ ਪੁਲਿਸ ਦੇ ਦੁਆਰਾ ਕਾਫੀ ਸਖ਼ਤੀ ਵਰਤੀ ਗਈ ਹੈ। ਚੰਡੀਗੜ੍ਹ ਦੇ ਵਿੱਚ 10 ਵਜੇ ਤੋਂ ਬਾਅਦ ਪਟਾਕੇ ਚਲਾਉਣ ਵਾਲਿਆਂ ਦੇ ਖ਼ਿਲਾਫ ਚੰਡੀਗੜ੍ਹ ਪੁਲਿਸ ਨੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਚੰਡੀਗੜ੍ਹ ਪੁਲਿਸ ਨੇ ਇਹਨਾਂ ਸਾਰਿਆਂ ਦੇ ਖਿਲਾਫ ਧਾਰਾ 188 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਦੇ ਲਈ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਪਟਾਕੇ ਚਲਾਉਣ ਦਾ ਸਮਾਂ 8 ਵਜੇ ਤੋਂ 10 ਵਜੇ ਤੱਕ ਦਾ ਤੈਅ ਕੀਤਾ ਗਿਆ ਸੀ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲਿਸ ਨੇ ਬਿਨਾਂ ਲਾਈਸੈਂਸ ਪਟਾਕੇ ਵੇਚਣ ਵਾਲੇ ਇਕ ਵਿਅਕਤੀ ਨੂੰ ਫੜ੍ਹ ਕੇ ਉਸ ਖਿਲ਼ਾਫ ਵੀ ਮਾਮਲਾ ਦਰਜ ਕੀਤਾ ਹੈ। ਦੀਵਾਲੀ ਮੌਕੇ ਅੱਗ ਲੱਗਣ ਦੀਆਂ 27 ਕਾਲਜ਼ ਪੁਲਸ ਕੰਟਰੋਲ ਰੂਮ ‘ਤੇ ਆਈਆਂ, ਜਿੱਥੇ ਪੀ. ਸੀ.ਆਰ. ਅਤੇ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

ਜ਼ਰੂਰ ਪੜ੍ਹੋ: ਦਿੱਲੀ ਸਰਕਾਰ ਨੇ ਭਾਈ ਦੂਜ ਤੇ ਦਿੱਤਾ ਔਰਤਾਂ ਨੂੰ ਵੱਡਾ ਤੋਹਫ਼ਾ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਕੰਟਰੋਲ ਰੂਮ ‘ਤੇ ਦੀਵਾਲੀ ‘ਤੇ ਕੁੱਲ 1435 ਕਾਲਜ਼ ਆਈਆਂ। ਪੀ. ਸੀ. ਆਰ. ਜਵਾਨ ਮੌਕੇ ‘ਤੇ ਗਏ ਅਤੇ ਉਨ੍ਹਾਂ ਨੂੰ 420 ਸਪੋਟ ਮਿਲੇ, ਜਿਨ੍ਹਾਂ ‘ਚ 415 ਥਾਵਾਂ ਨੂੰ ਕੰਟਰੋਲ ਰੂਮ ਨੇ ਡਿਸਪੈਂਚ ਕਰ ਦਿੱਤਾ।