Chandigarh News: ਚੰਡੀਗੜ੍ਹ ਦੇ ਸੈਕਟਰ 28/29 ਦੀ ਡਿਵਾਈਡਿੰਗ ਰੋਡ ਤੇ ਵਾਪਰਿਆ ਭਿਆਨਕ ਹਾਦਸਾ, ਚਲਦੀ BMW ਨੂੰ ਲੱਗੀ ਅੱਗ

fire-in-bmw-sector-28-in-chandigarh

ਸ਼ਹਿਰ ਦੇ ਸੈਕਟਰ-28/29 ਦੀ ਡਿਵਾਈਡਿੰਗ ਰੋਡ ‘ਤੇ ਬੁੱਧਵਾਰ ਨੂੰ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਬੀ. ਐਮ. ਡਬਲਿਊ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਗੱਡੀ ਦੇ ਚਾਲਕ ਨੇ ਪੈਟਰੋਲ ਭਰਵਾ ਕੇ ਜਿਵੇਂ ਹੀ ਗੱਡੀ ਬਾਹਰ ਲਿਆਂਦੀ ਤਾਂ ਉਸ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਚਾਲਕ ਨੇ ਗੱਡੀ ‘ਚੋਂ ਬਾਹਰ ਨਿਕਲ ਕੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ।

ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ‘ਤੇ ਪੁੱਜੀ ਫਾਇਰ ਬ੍ਰਿਗੇਡ ਨੇ ਗੱਡੀ ਨੂੰ ਲੱਗੀ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਚੰਗੀ ਗੱਲ ਇਹ ਰਹੀ ਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ