Mansa Fire News: ਮਾਨਸਾ ਦੇ ਹੱਟਾਂ ਚੌਂਕ ਵਿੱਚ ਸਥਿਤ ਕੱਪੜਿਆਂ ਦੇ ਸ਼ੋਅ ਰੂਮ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ


Mansa Fire News: ਸਥਾਨਕ ਸ਼ਹਿਰ ਦੇ ਬਾਰਾਂ ਹੱਟਾਂ ਚੌਕ ‘ਚ ਇੱਕ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ਨੂੰ ਅਚਾਨਕ ਅੱਗ ਲੱਗਣ ਦਾ ਸਮਾਚਾਰ ਦੇਰ ਸ਼ਾਮ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਰਾਂ ਹੱਟਾਂ ਚੌਕ ਸ਼ਹਿਰ ਦੀ ਸੰਘਣੀ ਆਬਾਦੀ ਮੇਨ ਬਾਜ਼ਾਰ ‘ਚ ਸਪੋਰਟਕਿੰਗ ਦੇ ਸ਼ੋਅ ਰੂਮ ਨੂੰ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਹੋਣ ਦਾ ਅਨੁਮਾਨ ਹੈ। ਅੱਗ ਲੱਗਦਿਆਂ ਲੋਕਾਂ ਨੇ ਸਿਟੀ ਥਾਣਾ-1 ਦੇ ਮੁਖੀ ਸੁਖਜੀਤ ਸਿੰਘ ਨੂੰ ਇਸ ਬਾਰੇ ਸੁਚਿਤ ਕੀਤਾ ਤਾਂ ਉਨ੍ਹਾਂ ਨੇ ਤੁਰੰਤ ਮੌਕੇ ‘ਤੇ ਪੁੱਜ ਕੇ ਦੋ ਫਾਇਰ ਬਿਗ੍ਰੇਡ ਗੱਡੀਆਂ ਦਾ ਪ੍ਰਬੰਧ ਕੀਤਾ।

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ ਦਿਨੋਂ ਦਿਨ ਘੱਟ ਰਿਹਾ ਦਾ ਕਹਿਰ, ਦੋ ਹੋਰ ਜ਼ਿਲ੍ਹੇ ਕੋਰੋਨਾ ਮੁਕਤ

ਫਾਇਰ ਬਿਗ੍ਰੇਡ ਦੀ ਜੱਦੋ-ਜਹਿੱਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅੱਗ ‘ਤੇ ਕਾਬੂ ਪਾਉਂਦਿਆਂ ਕਾਫੀ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਜਾਣਕਾਰੀ ਅਨੁਸਾਰ ਲਾਕਡਾਊਨ ਦੌਰਾਨ ਇਹ ਸ਼ੋਅਰੂਮ ਮੁੰਕਮਲ ਤੌਰ ‘ਤੇ ਬੰਦ ਸੀ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਨਸਾ ਰਘੁਵੀਰ ਸਿੰਘ ਮਾਨਸਾ, ਕੌਂਸਲਰ ਜੁਗਰਾਜ ਸਿੰਘ ਰਾਜੂ ਦਰਾਕਾ, ਕਰਿਆਨਾ ਯੂਨੀਅਨ ਦੇ ਪ੍ਰਧਾਨ ਸੁਰੇਸ਼ ਕੁਮਾਰ ਨੰਦਗੜ੍ਹੀਆ, ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ ਨੇ ਸਿਟੀ-1 ਦੇ ਐੱਸ. ਐੱਚ. ਓ. ਵੱਲੋਂ ਨਿਭਾਈ ਗਈ ਡਿਊਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੁਕਾਨ ਮਾਲਕ ਨੂੰ ਵੱਧ ਤੋਂ ਵੱਧ ਮੁਆਵਜਾ ਦਿਵਾ ਕੇ ਆਰਥਿਕ ਪੱਖੋਂ ਮਦਦ ਕਰੇ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago