ਫਿਰੋਜ਼ਪੁਰ ‘ਚ ਹੋਈ ਫਾਇਰਿੰਗ , ਵਿਆਹ ਸਮਾਗਮ ਦੇ ਰੰਗ ‘ਚ ਭੰਗ ਪਾਉਣ ਦੀ ਸੀ ਕੋਸ਼ਿਸ਼

ਫਿਰੋਜ਼ਪੁਰ ਵਿਚ ਲਗਾਤਾਰ ਅਪਰਾਧਿਕ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ ਜਿਥੇ ਬੀਤੇ ਦਿਨੀਂ ਯੂਥ ਕਾਂਗਰਸ ਪ੍ਰਧਾਨ ਦਾ ਕਤਲ ਕੀਤਾ ਗਿਆ ਸੀ ਉਥੇ ਹੀ ਅੱਜ ਇਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ , ਜਿਥੇ ਕੁਝ ਲੋਕਾਂ ਵਲੋਂ ਬੇਖ਼ੌਫ਼ ਫਾਇਰਿੰਗ ਕੀਤੀ ਗਈ ,ਇਹ ਫਾਇਰਿੰਗ ਇਕ ਮੈਰਿਜ ਪੈਲੇਸ ਦੇ ਬਾਹਰ ਕੀਤੀ ਗਈ । ਵਿਆਹ ਵਿੱਚ ਆਏ ਇਕ ਸ਼ਖਸ ਵਲੋਂ ਮੈਰਿਜ ਪੈਲੇਸ ਦੇ ਮਾਲਕ ਨਾਲ ਵਿਵਾਦ ਹੋਣ ਤੋਂ ਬਾਅਦ ਪੁਲਿਸ ਦੀ ਮੌਜੂਦਗੀ ਵਿੱਚ ਹਵਾਈ ਫਾਇਰ ਕੀਤੇ। ਪੈਲੇਸ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਹਵਾਈ ਫਾਇਰਿੰਗ ਦੀ ਸਾਰੀ ਘਟਨਾ ਕੈਦ ਹੋ ਗਈ।

ਵੀਡੀਓ ‘ਚ ਦਿੱਖ ਰਿਹਾ ਹੈ ਕਿ ਮੌਕੇ ‘ਤੇ ਮੌਜੂਦ ਪੁਲਿਸ ਵਾਲੇ ਵੀ ਡਰ ਜਾਂਦੇ ਹਨ ਅਤੇ ਬਾਅਦ ਵਿੱਚ ਸ਼ਖਸ ਨੂੰ ਰੋਕਦੇ ਨਜ਼ਰ ਆਉਂਦੇ ਹਨ। ਉਥੇ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਮੈਰਿਜ ਪੈਲੇਸ ਦੇ ਮਾਲਕ ਰੋਹਿਤ ਨੇ ਦੱਸਿਆ ਕਿ ਉਹ ਡੀਜੇ ਕੋਲ ਖੜਾ ਸੀ ਅਤੇ ਕੁਝ ਜਾਣਿਆ ਦੀ ਆਪਸ ‘ਚ ਕੋਈ ਗੱਲ ਹੋਈ।

ਉਸ ਨੇ ਦੱਸਿਆ ਕਿ ਇਸ ਦਰਮਿਆਨ ਉਨ੍ਹਾਂ ਭਾਂਡੇ ਸੁੱਟਣੇ ਸ਼ੁਰੂ ਕਰ ਦਿੱਤੇ। ਜਦੋਂ ਉਨ੍ਹਾਂ ਵਲੋਂ ਰੋਕਿਆ ਗਿਆ ਤਾਂ ਉਨ੍ਹਾਂ ਉਸ ਨੂੰ ਫੜ੍ਹ ਲਿਆ। ਬਾਅਦ ਵਿੱਚ ਬਾਹਰ ਜਾ ਕੇ ਇਕ ਸ਼ਖਸ ਵਲੋਂ ਕਾਰ ਵਿੱਚੋ ਪਿਸਤੌਲ ਕਢ ਕੇ ਹਵਾਈ ਫਾਇਰ ਕੀਤੇ ਗਏ। ਉਥੇ ਹੀ ਮੌਕੇ ‘ਤੇ ਪਹੁੰਚੇ ਡੀਐਸਪੀ ਬਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਜਿਸ ਨੇ ਹਵਾਈ ਫਾਇਰਿੰਗ ਕੀਤੀ ਹੈ ਉਸ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago