Punjab News: ਕਪੂਰਥਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਵਾਰਦਾਤ ਵਿੱਚ ਇਕ ਵਿਅਕਤੀ ਗੰਭੀਰ ਜ਼ਖਮੀ

firing-in-kapurthala-one-seriously-injured

Punjab News: ਮੰਗਲਵਾਰ ਨੂੰ ਦਿਨ ਦਿਹਾੜੇ ਥਾਣਾ ਸਿਟੀ ਕਪੂਰਥਲਾ ‘ਚ ਪੈਂਦੇ ਮੁਹੱਲਾ ਬੱਕਰਖਾਨਾ ਵਿਖੇ ਉਸ ਸਮੇਂ ਹਫੜਾ-ਤਫੜੀ ਫੈਲ ਗਈ ਜਦੋਂ ਆਪਣੇ ਰਿਸ਼ਤੇਦਾਰ ਨੂੰ ਮਿਲਣ ਆਏ ਇੱਕ ਨੌਜਵਾਨ ਨੇ ਦੋ ਹੋਰ ਨੌਜਵਾਨਾਂ ਨਾਲ ਮਿਲ ਕੇ 30 ਬੋਰ ਦੇ ਨਾਜਾਇਜ਼ ਪਿਸਤੌਲ ਨਾਲ ਫਾਈਰਿੰਗ ਕਰ ਦਿੱਤੀ। ਚਾਰ ਗੋਲੀਆਂ ਲੱਗਣ ਨਾਲ ਪੀੜਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ ਹੁਣ ਘੱਟ ਰਹੇ ਨੇ Corona ਦੇ ਕੇਸ, ਮਰੀਜ਼ਾਂ ਨੂੰ ਭੇਜਿਆ ਜਾ ਰਹਿ ਘਰ

ਥਾਣਾ ਸਿਟੀ ਦੀ ਪੁਲਿਸ ਨੇ ਤਿੰਨੋ ਦੋਸ਼ੀਆਂ ਦੇ ਖ਼ਿਲਾਫ਼ ਇਰਾਦਤਨ ਕਤਲ ਦੀ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਹੱਲਾ ਬੱਕਰਖਾਨਾ ਵਿਚ ਸੰਨੀ ਪੁੱਤਰ ਮੰਗਤ ਰਾਮ ਨੂੰ ਮਿਲਣ ਆਏ ਉਸ ਦੇ ਇੱਕ ਰਿਸ਼ਤੇਦਾਰ ਨੇ ਆਪਣੇ ਦੋ ਹੋਰ ਸਾਥੀਆਂ ਸਣੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਮਿਲਣ ‘ਤੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਸੰਨੀ ਨੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਸੰਜੇ ਵਾਸੀ ਮੁਹੱਲਾ ਰਾਇਕਾ ਆਪਣੇ ਨਾਲ ਰਾਜੂ ਅਤੇ ਇਕ ਅਣਪਛਾਤੇ ਸਾਥੀ ਦੇ ਨਾਲ ਘਰ ਵਿਚ ਮਿਲਣ ਆਏ ਸੀ। ਦੋਸ਼ੀਆਂ ਨੇ ਗੱਲਬਾਤ ਕਰਨ ਦੇ ਬਹਾਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਘਟਨਾ ਨੂੰ ਅੰਜ਼ਾਮ ਦੇ ਕੇ ਫਰਾਰ ਹੋ ਗਏ।

ਪੁਲਿਸ ਨੇ ਮੌਕੇ ‘ਤੇ 30 ਬੋਰ ਦੇ ਕਾਰਤੂਸ ਖੋਲ ਬਰਾਮਦ ਕੀਤੇ ਹਨ। ਡਾਕਟਰੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਦੋਸ਼ੀਆਂ ਵਲੋਂ ਚਲਾਈਆਂ ਗਈਆਂ ਚਾਰ ਗੋਲੀਆਂ ਚੋਂ ਦੋ ਗੋਲੀ ਸੰਨੀ ਦੀ ਪਿੱਠ ਅਤੇ ਦੋ ਗੋਲੀਆਂ ਉਸ ਦੀਆਂ ਲੱਤਾਂ ‘ਤੇ ਲੱਗੀਆਂ ਹਨ। ਫਿਲਹਾਲ ਸੰਨੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।