ਸਤਲੁਜ ਦਰਿਆ ਨੇ ਮਚਾਈ ਪਿੰਡ ਗਿੱਦੜਪਿੰਡੀ ਵਿੱਚ ਤਬਾਹੀ

flood in punjab

ਪੰਜਾਬ ਵਿੱਚ ਪੈ ਰਹੀ ਭਾਰੀ ਬਾਰਿਸ਼ ਨੇ ਹਰ ਪਾਸੇ ਹੜਕੰਪ ਮਚਾ ਕੇ ਰੱਖਿਆ ਹੋਇਆ ਹੈ। ਭਾਖੜਾ ਡੈਮ ਵਿੱਚੋਂ 2 ਲੱਖ 40 ਹਜ਼ਾਰ ਕਿਊਸਕ ਤੋਂ ਵੀ ਜਿਆਦਾ ਪਾਣੀ ਛੱਡਿਆ ਜਾ ਚੁੱਕਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੋਰ ਕਿਊਸਕ ਪਾਣੀ ਛੱਡਣ ਦੀ ਸੰਭਾਵਨਾ ਹੈ। ਭਾਖੜਾ ਡੈਮ ਵਿੱਚੋਂ ਛੱਡੇ ਗਏ ਜਿਆਦਾ ਪਾਣੀ ਕਾਰਨ ਸਤਲੁਜ ਦਾ ਪੱਧਰ ਕਾਫੀ ਵਧ ਗਿਆ ਹੈ। ਸਤਲੁਜ ਵਿੱਚ ਪਾਣੀ ਜਿਆਦਾ ਹੋਣ ਕਰਕੇ ਉਸ ਦੇ ਨੇੜਲੇ ਇਲਾਕਿਆਂ ਵਿੱਚ ਹੜ੍ਹ ਆਇਆ ਹੋਇਆ ਹੈ।

flood in punjab

ਸਤਲੁਜ ਦਰਿਆ ‘ਚ ਆਏ ਭਾਰੀ ਹੜ੍ਹ ਕਾਰਨ ਤਬਾਹੀ ਮਚੀ ਹੋਈ ਹੈ। ਅੱਜ ਸਵੇਰੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਖੇਤਰ ਦੇ ਨੇੜਲੇ ਪਿੰਡ ਗਿੱਦੜਪਿੰਡੀ ਦੇ ਖੇਤਰ ‘ਚ ਕਿਸਾਨਾਂ ਵੱਲੋਂ ਬਣਾਏ ਗਏ ਐਡਵਾਂਸ ਧੁੱਸੀ ਬੰਨ੍ਹ ‘ਚ ਪਾੜ ਪਾਇਆ ਜਾ ਚੁੱਕਿਆ ਹੈ, ਜਿਸ ਕਾਰਨ ਹੜ੍ਹ ਦੇ ਪਾਣੀ ਨਾਲ ਪਿੰਡ ਗਿੱਦੜਪਿੰਡੀ ਦੇ ਨੇੜਲੇ ਇਲਾਕੇ ‘ਚ ਤੇਜ਼ੀ ਨਾਲ ਪਾਣੀ ਭਰ ਰਿਹਾ ਹੈ। ਉੱਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਮੰਡ ਖੇਤਰ ਦੇ ਪਿੰਡਾਂ ਦੀ ਫਸਲ ਦਾ ਵੀ ਭਾਰੀ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ: ਹੜ੍ਹ ਨਾਲ ਪੰਜਾਬ ਦਾ ਹੋਇਆ ਬੁਰਾ ਹਾਲ, 6 ਲੋਕਾਂ ਦੀ ਮੌਤ

ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰਕੇ ਕਰੀਬ ਹੁਣ ਤੱਕ 2 ਲੱਖ 40 ਹਜ਼ਾਰ ਤੋਂ ਵੱਧ ਪਾਣੀ ਛੱਡਿਆ ਜਾ ਚੁੱਕਿਆ ਹੈ। ਸਤਲੁਜ ਦਰਿਆ ‘ਚ ਪਾਣੀ ਦਾ ਪੱਧਰ ਵਧ ਜਾਣ ਕਰਕੇ ਭਾਰੀ ਤਬਾਹੀ ਮਚੀ ਹੋਈ ਹੈ।