ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਰਾਜੂ ਬਸੋਦੀਆ ਗਰੁੱਪ ਦਾ ਹੈਂਡਲਰ ਗਿਰਫ਼ਤਾਰ

ਇਕ ਵੱਡੀ ਸਫਲਤਾ ਹਾਸਲ ਕਰਦਿਆਂ ਐਸ ਏ ਐਸ ਨਗਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਅਤੇ ਰਾਜੂ ਬਸੋਦੀਆ ਸਮੂਹ ਦੇ ਦੋ ਸਰਗਰਮ ਮੈਂਬਰ ਵਿਜੈ ਕੁਮਾਰ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਮਹਿਮਦਪੁਰ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਸ. ਨਗਰ ਅਤੇ ਮਨਪ੍ਰੀਤ ਸਿੰਘ ਉਰਫ ਭਾਊ ਪੁੱਤਰ ਸੁਖਪਾਲ ਸਿੰਘ ਵਾਸੀ ਢੈਪੀ ਥਾਣਾ ਜੈਤੋਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਪਾਸੋਂ ਕਾਰਤੂਸਾਂ ਸਮੇਤ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ। ਫੜੇ ਗਏ ਦੋਵਾਂ ਮੁਲਜ਼ਮਾਂ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਸ ਅਪਰਾਧਿਕ ਕੇਸ ਦਰਜ ਹਨ।

ਸਤਿੰਦਰ ਸਿੰਘ ਪੀਪੀਐਸ, ਐਸਐਸਪੀ ਐਸਏਐਸ ਨਗਰ ਪੱਤਰਕਾਰਾਂ ਨੂੰ ਦੱਸਿਆ ਕਿ ਵਿਜੈ ਸਾਲ 2015 ਵਿੱਚ ਜੇਲ੍ਹ ਵਿੱਚ ਬੰਦ ਸੀ, ਜਿਥੇ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਆਇਆ। ਉਹ ਸਾਲ 2016 ਵਿੱਚ ਜੇਲ ਤੋਂ ਰਿਹਾ ਹੋਇਆ ਅਤੇ ਉਹ ਬੰਗਲੌਰ ਵਿਖੇ ਫਰਾਰ ਹੋ ਗਿਆ। 2017 ਵਿੱਚ, ਗੈਂਗਸਟਰ ਦੀਪਕ ਟੀਨੂੰ ਅਤੇ ਗੈਂਗਸਟਰ ਸੰਪਤ ਨਹਿਰਾ ਜੋ ਬਹੁਤ ਸਾਰੇ ਅਪਰਾਧਿਕ ਮਾਮਲਿਆਂ ਵਿੱਚ ਫਰਾਰ ਸਨ, ਉਸ ਕੋਲ ਗਏ ਅਤੇ ਉਸਨੂੰ ਲੁਕਣ ਦੀ ਜਗ੍ਹਾ ਦਿੱਤੀ।

ਦੀਪਕ ਟੀਨੂੰ ਨੂੰ ਹਰਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਅਤੇ ਵਿਜੈ ਫਰਾਰ ਹੋਣ ਵਿੱਚ ਸਫਲ ਹੋ ਗਿਆ। ਮਾਰਚ 2018 ਵਿਚ, ਮਲੇਸ਼ੀਆ ਦੇ ਕੁਆਲਾਲੰਮਪੁਰ ਦੇ ਕੁਝ ਟਰੈਵਲ ਏਜੰਟ ਦੀ ਮਦਦ ਨਾਲ ਉਹ ਮਲੇਸ਼ੀਆ ਚਲਾ ਗਿਆ। ਐਸਐਸਪੀ, ਐਸਏਐਸ ਨਾਗਰ ਨੇ ਦੱਸਿਆ ਕਿ ਮਲੇਸ਼ੀਆ ਵਿਚ ਰਹਿੰਦੇ ਹੋਏ ਉਸਨੇ ਲਾਰੈਂਸ ਬਿਸ਼ਨੋਈ ਅਤੇ ਰਾਜੂ ਬਸੋਦੀਆ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਵਿਅਕਤੀਆਂ ਨੂੰ ਜ਼ਬਰੀ ਲੁੱਟ ਸਬੰਧੀ ਕਾਲਾਂ ਕੀਤੀਆਂ।

ਉਸਨੇ ਅੰਬਾਲਾ ਅਤੇ ਚੰਡੀਗੜ੍ਹ ਵਿੱਚ ਕ੍ਰਮਵਾਰ 2018 ਅਤੇ 2019 ਵਿੱਚ ਡਕੈਤੀਆਂ ਦੀ ਯੋਜਨਾ ਵੀ ਬਣਾਈ, ਜਿਸ ਵਿੱਚ ਅੰਬਾਲਾ ਦੇ ਸਰਾਫਾ ਬਾਜ਼ਾਰ ਵਿਖੇ ਗਹਿਣਿਆਂ ਦੀ ਦੁਕਾਨ ਦੇ ਇੱਕ ਮਾਲਕ ਦਾ ਕਤਲ ਕੀਤਾ ਗਿਆ ਸੀ। ਇਨ੍ਹਾਂ ਅਪਰਾਧਾਂ ਵਿਚ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਵੀ ਸ਼ਾਮਲ ਸੀ। ਅਗਸਤ 2019 ਵਿੱਚ, ਉਹ ਆਸਟਰੇਲੀਆ ਗਿਆ ਪਰ ਉਸਦੇ ਜਾਅਲੀ ਦਸਤਾਵੇਜ਼ਾਂ ਕਾਰਨ ਆਸਟਰੇਲੀਆ ਦੀ ਇਮੀਗ੍ਰੇਸ਼ਨ ਅਥਾਰਟੀ ਵੱਲੋਂ ਉਸਨੂੰ ਵਾਪਸ ਭਾਰਤ ਭੇਜ ਦਿੱਤਾ ਗਿਆ। ਉਸਨੇ ਬੰਗਲੋਰੇ ਵਿਖੇ ਫਿਰ ਆਪਣਾ ਬੇਸ ਬਣਾ ਲਿਆ ਅਤੇ ਗਿਰੋਹ ਦੀਆਂ ਅਪਰਾਧਿਕ ਗਤੀਵਿਧੀਆਂ ਨੂੰ ਸੰਭਾਲਣਾ ਸ਼ੁਰੂ ਕਰ ਦਿੱਤਾ।

ਐਸਐਸਪੀ, ਐਸਏਐਸ ਨਗਰ ਨੇ ਅੱਗੇ ਦੱਸਿਆ ਕਿ ਮਨਪ੍ਰੀਤ ਸਿੰਘ ਉਰਫ ਭਾਊ ਲਾਰੈਂਸ ਬਿਸ਼ਨੋਈ ਦਾ ਪੁਰਾਣਾ ਸਾਥੀ ਹੈ ਅਤੇ ਗਿਰੋਹ ਦੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ। ਦਸੰਬਰ -2020 ਵਿੱਚ, ਥਾਣਾ ਸਿਟੀ ਫਰੀਦਕੋਟ ਵਿਖੇ ਇਰਾਦਾ ਕਤਲ ਕੇਸ ਦਰਜ ਹੋਇਆ, ਜਿਸ ਵਿੱਚ ਹਮਲਾਵਰਾਂ ਨੂੰ ਮਨਪ੍ਰੀਤ ਸਿੰਘ ਉਰਫ ਭਾਊ ਵੱਲੋਂ ਲੌਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ’ਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਗਈ ਸੀ। ਉਪਰੋਕਤ ਦੋਵੇਂ ਮੁਲਜ਼ਮ ਵਿਜੈ ਕੁਮਾਰ ਅਤੇ ਮਨਪ੍ਰੀਤ ਸਿੰਘ ਉਰਫ ਭਾਊ ਨੂੰ ਐਫਆਈਆਰ ਨੰਬਰ 16 ਮਿਤੀ 10-03-2021 ਅਧੀਨ ਆਰਮਜ਼ ਐਕਟ ਦੀ ਧਾਰਾ 25 ਅਧੀਨ ਥਾਣਾ ਸਦਰ ਕੁਰਾਲੀ ਵਿਖੇ ਗ੍ਰਿਫ਼ਤਾਰ ਕੀਤਾ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago