ਵੱਡੇ ਪੱਧਰ ਤੇ ਰਿਲੀਜ਼ ਹੋ ਚੁੱਕੀ ਹੈ ਗਿੱਪੀ ਗਰੇਵਾਲ ਦੀ ਨਵੀਂ ਫਿਲਮ ‘ਡਾਕਾ’

gippy-grewal-new-movie-daaka

ਗਿੱਪੀ ਗਰੇਵਾਲ ਦੀ ਨਵੀਂ ਫਿਲਮ ‘ਡਾਕਾ’ ਅੱਜ ਪੂਰੀ ਦੁਨੀਆਂ ਦੇ ਵਿੱਚ ਵੱਡੇ ਪੱਧਰ ਤੇ ਰਿਲੀਜ਼ ਹੋ ਚੁੱਕੀ ਹੈ। ਫਿਲਮ ਡਾਕਾ ਦੇ ਵਿੱਚ ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਮੁੱਖ ਭੂਮਿਕਾ ਨਿਭਾ ਰਹੇ ਹਨ। ਗਿੱਪੀ ਗਰੇਵਾਲ ਦੀ ਇਸ ਫਿਲਮ ਦੇ ਵਿੱਚ ਵੀ ‘ਜੱਟ ਜੇਮਸ ਬਾਂਡ’ ਫਿਲਮ ਦੇ ਵਾਂਗ ਐਕਸ਼ਨ ਦਾ ਤੜਕਾ ਲਾਇਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ‘ਜੱਟ ਜੇਮਸ ਬਾਂਡ’ ਫਿਲਮ ਦੂਜੀ ਵਾਰ ਇਕੱਠੇ ਹੋਏ ਹਨ।

ਜਾਣਕਾਰੀ ਦੇ ਲਈ ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ਦੇ ਵਿੱਚ ਗਿੱਪੀ ਗਰੇਵਾਲ ਅਤੇ ਜ਼ਰੀਨ ਖਾਨ ਤੋਂ ਇਲਾਵਾ ਹੌਬੀ ਧਾਲੀਵਾਲ, ਰਾਣਾ ਰਣਬੀਰ, ਮੁਕੁਲ ਦੇਵ, ਬਨਿੰਦਰ ਬੰਨੀ, ਰਾਣਾ ਜੰਗ ਬਹਾਦਰ, ਸ਼ਵਿੰਦਰ ਮਾਹਲ, ਸ਼ਹਿਨਾਜ਼ ਗਿੱਲ, ਪ੍ਰਿੰਸ ਕੰਵਲ ਜੀਤ ਸਿੰਘ ਤੇ ਰਵਿੰਦਰ ਮੰਡ ਵੀ ਆਪਣੇ ਕਿਰਦਾਰਾਂ ਦਾ ਅਹਿਮ ਰੋਲ ਨਿਭਾਉਂਦੇ ਹੋਏ ਨਜ਼ਰ ਆ ਰਹੇ ਹਨ। ਗਿੱਪੀ ਗਰੇਵਾਲ ਦੇ ਫ਼ੈਨਜ ਦੇ ਵੱਲੋਂ ਇਸ ਫਿਲਮ ਦੇ ਗੀਤਾਂ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਜ਼ਰੂਰ ਪੜ੍ਹੋ: ਪੰਜਾਬ ਬਿਜਲੀ ਵਿਭਾਗ ਨੇ ਕੀਤਾ ਬਿਜਲੀ ਦਰਾਂ ਵਿੱਚ ਵਾਧਾ

ਤੁਹਾਨੂੰ ਦੱਸ ਦੇਈਏ ਕਿ ਫਿਲਮ ਦੀ ਕਹਾਣੀ ਖੁਦ ਗਿੱਪੀ ਗਰੇਵਾਲ ਨੇ ਲਿਖੀ ਹੈ। ਫਿਲਮ ਨੂੰ ਪੰਜਾਬੀ ਫਿਲਮ ਜਗਤ ਦੇ ਬਿਹਤਰੀਨ ਨਿਰਦੇਸ਼ਕਾਂ ਦੀ ਲਿਸਟ ‘ਚ ਸ਼ੁਮਾਰ ਡਾਇਰੈਕਟਰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ। ਡਾਇਲਾਗਸ ਨਰੇਸ਼ ਕਥੂਰੀਆ ਵਲੋਂ ਲਿਖੇ ਗਏ ਹਨ। ਫਿਲਮ ਨੂੰ ਭੂਸ਼ਨ ਕੁਮਾਰ ਤੇ ਗਿੱਪੀ ਗਰੇਵਾਲ ਵਲੋਂ ਸਾਂਝੇ ਤੌਰ ‘ਤੇ ਬਣਾਇਆ ਗਿਆ ਹੈ। ਭੂਸ਼ਨ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਰਵਿੰਦਰ ਕੌਰ ਗਰੇਵਾਲ ਫਿਲਮ ਦੇ ਪ੍ਰੋਡਿਊਸਰ ਹਨ।