News

ਟਿਕਟੌਕ ਤੋਂ ਕੁੜੀ ਦੀ ਵੀਡੀਓ ਚੁੱਕ ਤੇ ਫਿਰ ਐਡਿਟ ਕਰਕੇ ਮੁੰਡੇ ਨੇ ਉਸ ਨੂੰ ਅਸ਼ਲੀਲ ਬਣਾ ਕੇ ਕੀਤੀ ਵਾਇਰਲ

ਸੋਸ਼ਲ ਮੀਡੀਆ ਟਿਕਟੌਕ ਦੀਆਂ ਆਏ ਦਿਨ ਖ਼ਤਰਨਾਕ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਹੁਣ ਤਾਜ਼ਾ ਮਾਮਲਾ ਗੋਰਖਪੁਰ ਤੋਂ ਹੈ ਜਿੱਥੇ ਸ਼ਰਾਰਤੀ ਅਨਸਰਾਂ ਨੇ ਪਹਿਲਾਂ ਟਿਕਟੌਕ ਤੋਂ ਇੱਕ ਕੁੜੀ ਦੀ ਵੀਡੀਓ ਚੁੱਕੀ ਤੇ ਫਿਰ ਫੋਟੋਸ਼ਾਪ ਨਾਲ ਐਡਿਟ ਕਰਕੇ ਉਸ ਨੂੰ ਅਸ਼ਲੀਲ ਬਣਾ ਕੇ ਵਾਇਰਲ ਕਰ ਦਿੱਤਾ। ਗੋਰਖਪੁਰ ਪੁਲਿਸ ਤੇ ਕ੍ਰਾਈਮ ਬਰਾਂਚ ਨੇ ਪ੍ਰਯਾਗਰਾਜ ਦੇ ਚਾਰ ਨੌਜਵਾਨਾਂ ਨੂੰ ਇਸ ਸ਼ਰਮਨਾਕ ਕਾਰੇ ਲਈ ਗ੍ਰਿਫ਼ਤਾਰ ਕੀਤਾ ਹੈ। ਪੀੜਤ ਲੜਕੀ ਨੇ ਪੁਲਿਸ ਨੂੰ ਇਸ ਬਾਰੇ ਸ਼ਿਕਾਇਤ ਕੀਤੀ ਸੀ।

ਇਹ ਵੀ ਪੜ੍ਹੋ : ਆਪਣੇ ਵਿਆਹ ਵੇਲੇ ਵੀ PUBG ਖੇਡਦਾ ਰਿਹਾ ਮੁੰਡਾ, ਅੱਗੇ ਹੋਇਆ ਕੁਝ ਅਜਿਹਾ

ਗੋਰਖਪੁਰ ਵਾਸੀ ਲੜਕੀ ਨੇ ਟਿਕਟੌਕ ‘ਤੇ ਆਪਣੀ ਵੀਡੀਓ ਸ਼ੇਅਰ ਕੀਤੀ ਸੀ ਪਰ ਪ੍ਰਯਾਗਰਾਜ ਦੇ ਰਹਿਣ ਵਾਲੇ ਚਾਰ ਨੌਜਵਾਨਾਂ ਨੇ ਇਸ ਵੀਡੀਓ ਨੂੰ ਫੋਟੋਸ਼ਾਪ ਨਾਲ ਅਸ਼ਲੀਲ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤਾ ਸੀ। ਜਦੋਂ ਲੜਕੀ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਤੁਰੰਤ ਪੁਲਿਸ ਨੂੰ ਇਸ ਦੀ ਸ਼ਿਕਾਇਤ ਕੀਤੀ। ਐਸਐਸਪੀ ਦੇ ਨਿਰਦੇਸ਼ਾਂ ‘ਤੇ ਜਾਂਚ ਵਿੱਚ ਜੁਟੀ ਕ੍ਰਾਈਮ ਬਰਾਂਚ ਦੀ ਟੀਮ ਨੇ ਬੁੱਧਵਾਰ ਨੂੰ ਪ੍ਰਯਾਗਰਾਜ ਦੇ ਚਾਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਪੁੱਛਗਿੱਛ ਦੌਰਾਨ ਚਾਰਾਂ ਨੌਜਵਾਨਾਂ ਦੀ ਪਛਾਣ ਵਿਪਿਨ ਸ੍ਰੀਵਾਸਤਵ, ਵਿਨੋਦ ਸ੍ਰੀਵਾਸਤਵ, ਇਜ਼ਰਾਈਲ ਉਰਫ ਕਬਾੜੀ ਤੇ ਅਰੁਣ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜੇਲ੍ਹ ਭੇਜਣ ਦੀ ਤਿਆਰੀ ਕਰ ਲਈ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago