Corona in Punjab: ਪੰਜਾਬ ਵਿੱਚ ਲਗਾਤਾਰ ਵੱਧ ਰਹੇ ਨੇ Corona ਦੇ ਕੇਸ, ਗੁਰਦਾਰਪੁਰ ਵਿੱਚ ਇਕ ਹੋਰ ਮਾਮਲਾ ਆਇਆ ਸਾਹਮਣੇ

gurdaspur-corona-virus-one-case
Corona in Punjab: ਗੁਰਦਾਸਪੁਰ ‘ਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਦੱਸਿਆ ਕਿ ਜਾ ਰਿਹਾ ਹੈ ਕਿ ਉਕਤ ਵਿਅਕਤੀ ਬੀਤੇ ਦਿਨੀਂ ਮੁੰਬਈ ਤੋਂ ਵਾਪਸ ਆਇਆ ਸੀ। ਉਸ ਨੂੰ ਧਾਰੀਵਾਲ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੀ ਪੁਸ਼ਟੀ ਗੁਰਦਾਸਪੁਰ ਦੇ ਸਿਵਲ ਸਰਜਨ ਵਲੋਂ ਕੀਤੀ ਗਈ ਹੈ।

ਇਥੇ ਦੱਸ ਦੇਈਏ ਕਿ ਗੁਰਦਾਸਪੁਰ ‘ਚ ਹੁਣ ਤੱਕ 133 ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਨ੍ਹਾਂ ‘ਚੋਂ 122 ਮਰੀਜ਼ ਇਸ ਕੋਰੋਨਾ ਲੜਾਈ ਨੂੰ ਜਿੱਤ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ ਜਦਕਿ ਤਿੰਨ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਜਿੰਨਾਂ ‘ਚ ਇਕ ਪਿੰਡ ਭੈਣੀ ਪਸਵਾਲ ਦਾ ਰਹਿਣ ਵਾਲਾ ਸੀ ਜਦਕਿ ਦੋ ਦੀ ਮੌਤ ਲੁਧਿਆਣਾ ਵਿਖੇ ਹੋਈ ਹੈ, ਜਿਹੜੇ ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਸਬੰਧਿਤ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।