ਪੰਜਾਬ ਦੇ ਗੁਰਦਾਸਪੁਰ ਇਲਾਕੇ ਵਿੱਚ ਨਾਬਾਲਗ ਕੁੜੀ ਨਾਲ ਜ਼ਬਰ ਜ਼ਨਾਹ

gurdaspur girl rape

ਪੰਜਾਬ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਹੁੰਦੀ ਰਹਿੰਦੀ ਹੈ। ਪੰਜਾਬ ਦੇ ਵਿੱਚ ਜ਼ਬਰ ਜ਼ਨਾਹ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜ਼ਬਰ ਜ਼ਨਾਹ ਦਾ ਇਕ ਹੋਰ ਮਾਮਲਾ ਪੰਜਾਬ ਦੇ ਗੁਰਦਾਸਪੁਰ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਅਵਾਣ ਦੇ ਇੱਕ ਵਿਅਕਤੀ ਵੱਲੋਂ ਇੱਕ ਨਾਬਾਲਗ ਲੜਕੀ ਨਾਲ ਜ਼ਬਰ ਜ਼ਨਾਹ ਕੀਤਾ।

ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਅਵਾਣ ਦੇ ਇੱਕ ਵਿਅਕਤੀ ਗੁਰਮੇਜ ਸਿੰਘ ਖ਼ਿਲਾਫ਼ ਜ਼ਬਰ ਜ਼ਨਾਹ ਕਰਨ ਦੇ ਦੋਸ਼ਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਗੁਰਮੇਜ ਸਿੰਘ ਨੇ ਉਸ ਨਾਲ ਪਹਿਲਾਂ ਵੀ ਛੇੜਛਾੜ ਕੀਤੀ ਸੀ, ਪਰ ਉਸਦੀ ਇਸ ਗ਼ਲਤ ਹਰਕਤ ਬਾਰੇ ਉਸਦੇ ਮਾਤਾ-ਪਿਤਾ ਨੂੰ ਦੱਸਿਆ ਗਿਆ ਸੀ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਦੀ ਮੱਦਦ ਕਰਨ ਪਹੁੰਚੇ ਤਰਸੇਮ ਜੱਸੜ

ਪੀੜਤ ਲੜਕੀ ਦਾ ਕਹਿਣਾ ਹੈ ਕਿ ਜੂਨ ਦੇ ਮਹੀਨੇ ਵਿੱਚ ਉਹ ਆਪਣੇ ਮਾਪਿਆਂ ਨਾਲ ਖੇਤਾਂ ਵਿੱਚ ਗਈ ਸੀ। ਉਸ ਵਿਅਕਤੀ ਨੇ ਮੌਕੇ ਦਾ ਫਾਇਦਾ ਉਠਾ ਦੇ ਉਸ ਨੂੰ ਕਮਾਦ ਦੇ ਖੇਤਾਂ ‘ਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੀੜਤ ਲੜਕੀ ਦਾ ਕਹਿਣਾ ਹੈ ਕਿ ਗੁਰਮੇਜ ਸਿੰਘ ਨੇ ਮੈਨੂੰ ਧਮਕੀ ਦਿੱਤੀ ਸੀ ਕਿ ਜੇਕਰ ਕਿਸੇ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਨਤੀਜਾ ਚੰਗਾ ਨਹੀਂ ਹੋਵੇਗਾ।

ਪੀੜਤ ਲੜਕੀ ਦਾ ਕਹਿਣਾ ਹੈ ਕਿ ਇਸ ਦੇ ਬਾਅਦ ਵੀ ਉਹ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲਸ ਨੇ ਗੁਰਮੇਜ ਸਿੰਘ ਖਿਲਾਫ ਧਾਰਾ 376, 506 ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਕੇਸ ਦਰਜ ਕਰਕੇ ਪੁਲਿਸ ਨੇ ਆਪਣੀ ਅੱਗੇ ਹੋਣ ਵਾਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।