ਇੱਕ ਵਾਰ ਫਿਰ ਤੋਂ ਵਿਵਾਦਿਤ ਗੀਤ ਕਰਕੇ ਫਸਿਆ ਸਿੱਧੂ ਮੂਸੇਵਾਲਾ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਸਖ਼ਤ ਕਾਰਵਾਈ ਦੀ ਮੰਗ

gyani-harpreet-singh-takes-notice-against-sidhu-moosewala

ਸਿੱਧੂ ਮੂਸੇਵਾਲਾ ਇੱਕ ਵਾਰ ਫ਼ਿਰ ਤੋਂ ਆਪਣੇ ਵਿਵਾਦਿਤ ਗਾਉਣ ਕਰਕੇ ਸੁਰਖੀਆਂ ਦੇ ਵਿੱਚ ਆ ਗਏ ਹਨ। ਜਿਸ ਕਰਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਗਿਆਂਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖਿਲਾਫ ਪਹਿਲਾਂ ਵੀ ਕਾਰਵਾਈ ਚੱਲ ਰਹੀ ਹੈ ਪਰ ਹਾਲੇ ਤੱਕ ਕਾਰਵਾਈ ਮੁਕੰਮਲ ਨਹੀਂ ਹੋ ਸਕੀ। ਉੱਧਰ ਸਿੱਧੂ ਮੂਸੇਵਾਲਾ ਨੇ ਹੁਣ ਵਿਦੇਸ਼ ਵਿੱਚ ਉਹੀ ਗਾਣਾ ਦੁਬਾਰਾ ਬੋਲਿਆ ਹੈ ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚੀ ਹੈ।

gyani-harpreet-singh-takes-notice-against-sidhu-moosewala

ਜ਼ਰੂਰ ਪੜ੍ਹੋ: ਰਣਜੀਤ ਬਾਵਾ ਦਾ ‘ਖੰਡਾ’ ਗੀਤ ਹੋਇਆ ਲੀਕ, ਸੋਸ਼ਲ ਮੀਡਿਆ ਤੇ ਕੱਢੀ ਭੜ੍ਹਾਸ

ਅੱਜ ਗਿਆਨੀ ਹਰਪ੍ਰੀਤ ਸਿੰਘ ਨੇ ਹੱਥ ਲਿਖਤ ਪ੍ਰੈੱਸ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਸਿੱਧੂ ਮੂਸੇ ਵਾਲਾ ਨੇ ਆਪਣੇ ਜਿਸ ਗਾਣੇ ਵਿੱਚ ਸਤਿਕਾਰਯੋਗ ਮਾਤਾ ਭਾਗ ਕੌਰ ਜੀ ਦੇ ਨਾਂ ਦੀ ਦੁਰਵਰਤੋਂ ਕੀਤੀ ਸੀ, ਸਿੱਧੂ ਮੂਸੇਵਾਲਾ ਨੇ ਹੁਣ ਵਿਦੇਸ਼ ਵਿੱਚ ਉਹੀ ਗਾਣਾ ਦੁਬਾਰਾ ਬੋਲਿਆ ਹੈ ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚੀ ਹੈ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਸਿੰਘ ਸਭਾ ਭੋਗਲ ਦਿੱਲੀ ਵਿਖੇ ਵਿਵਾਦਤ ਬਾਬਾ ਰਾਮਪਾਲ ਦੇ ਚੇਲਿਆਂ ਵੱਲੋਂ ਕੀਤੀ ਗਈ ਮਰਿਆਦਾ ਦੀ ਉਲੰਘਣਾ ਦੀ ਡੂੰਘੀ ਪੜਤਾਲ ਕਰਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਲੋੜੀਂਦੇ ਕਦਮ ਚੁੱਕਣ ਦੀ ਵੀ ਗੱਲ ਕਹੀ ਗਈ ਹੈ।