ਸਿਹਤ

ਸਵਾਈਨ ਫਲੂ ਕਰਕੇ ਪੰਜਾਬ ‘ਚ 30 ਮੌਤਾਂ , 250 ਤੋਂ ਵੱਧ ਬਿਮਾਰੀ ਤੋਂ ਪੀੜਤ

ਪੰਜਾਬ ਸਰਕਾਰ ਨੇ ਅਜੇ ਕੋਈ ਹੰਗਾਮੀ ਕਦਮ ਨਹੀਂ ਉਠਾਇਆ ਪਰ ਹੁਣ ਤੱਕ ਸਵਾਈਨ ਫਲੂ ਨਾਲ 30 ਮੌਤਾਂ ਹੋ ਚੁੱਕੀਆਂ ਹਨ ਜਦਕਿ 250 ਵਿਅਕਤੀ ਬਿਮਾਰੀ ਤੋਂ ਪੀੜਤ ਹਨ। ਇਹ ਹਾਲਤ ਹੋਰ ਵੀ ਗੰਭੀਰ ਹੋ ਸਕਦੀ ਹੈ। ਇਹ ਅੰਕੜਾ ਕੇਂਦਰ ਸਰਕਾਰ ਨੇ ਜਾਰੀ ਕੀਤਾ ਹੈ।

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜੇ ਮੁਤਾਬਕ ਦੇਸ਼ ’ਚ ਸਵਾਈਨ ਫਲੂ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਦਾ ਅੰਕੜਾ ਪਾਰ ਕਰ ਗਈ ਹੈ। ਇਸ ਸਾਲ ਦੇਸ਼ ਵਿੱਚ ਸਵਾਈਲ ਫਲੂ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 226 ਹੋ ਗਈ ਹੈ। ਪਿਛਲੇ ਹਫ਼ਤੇ ਐਚ1ਐਨ1 ਵਾਇਰਸ ਨਾਲ 31 ਮੌਤਾਂ ਹੋਈਆਂ ਸਨ।

ਸੰਬੰਧਤ ਖਬਰ : ਜਾਣੋ ਕਿ ਹੁੰਦੇ ਨੇ ਸਵਾਈਨ ਫਲੂ ਦੇ ਲੱਛਣ , ਤੇ ਨਾਲ ਹੀ ਬਚਾਅ ਕਰਨ ਦੇ ਉਪਾਅ

ਸਭ ਤੋਂ ਵੱਧ 34 ਫ਼ੀਸਦੀ ਕੇਸ ਰਾਜਸਥਾਨ ਤੋਂ ਹਨ। ਦਿੱਲੀ 1011 ਕੇਸਾਂ ਨਾਲ ਦੂਜੇ ਨੰਬਰ ’ਤੇ ਹੈ ਜਦਕਿ ਰਾਜਧਾਨੀ ਦੇ ਤਿੰਨ ਵੱਡੇ ਹਸਪਤਾਲਾਂ ’ਚ 14 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਮੰਤਰਾਲੇ ਦੇ ਅੰਕੜਿਆਂ ਮੁਤਾਬਕ ਸੋਮਵਾਰ ਤਕ 6601 ਵਿਅਕਤੀ ਸਵਾਈਨ ਫਲੂ ਤੋਂ ਪੀੜਤ ਪਾਏ ਗਏ ਸਨ ਤੇ ਇਨ੍ਹਾਂ ’ਚੋਂ 2030 ਮਰੀਜ਼ ਪਿਛਲੇ ਸੱਤ ਦਿਨਾਂ ਦੌਰਾਨ ਪ੍ਰਭਾਵਤ ਹੋਏ ਹਨ। ਰਾਜਸਥਾਨ ’ਚ 85 ਤੇ ਗੁਜਰਾਤ ’ਚ 43 ਵਿਅਕਤੀਆਂ ਦੀ ਸਵਾਈਨ ਫਲੂ ਕਰਕੇ ਮੌਤਾਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਹਿੱਲ ਸਟੇਸ਼ਨਾਂ ਦੀ ਤਾਜ਼ਾ ਹਵਾ ਹੋਈ ਦੂਸ਼ਿਤ , ਬਣੀ 14 ਮੌਤਾਂ ਦਾ ਕਾਰਨ

ਸਵਾਈਨ ਫਲੂ ਦੇ ਫੈਲਣ ਕਰਕੇ ਸਿਹਤ ਮੰਤਰਾਲੇ ਨੇ ਸੂਬਿਆਂ ਨੂੰ ਕਿਹਾ ਹੈ ਕਿ ਉਹ ਰੋਗ ਦੀ ਛੇਤੀ ਪਛਾਣ ਦੇ ਪ੍ਰਬੰਧ ਕਰਕੇ ਉਸ ਦਾ ਇਲਾਜ ਕਰਨ ਤੇ ਹਸਪਤਾਲਾਂ ’ਚ ਬਿਸਤਰਿਆਂ ਦੀ ਤੋਟ ਨਾ ਆਵੇ। ਅਧਿਕਾਰੀ ਨੇ ਕਿਹਾ ਕਿ ਸੂਬਿਆਂ ਨੇ ਦਵਾਈਆਂ ਅਤੇ ਟੈਸਟ ਸਬੰਧੀ ਕਿੱਟਾਂ ਦੀ ਕੋਈ ਮੰਗ ਨਹੀਂ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦੇਸ਼ ’ਚ ਸਵਾਈਨ ਫਲੂ ਦੇ 14992 ਕੇਸ ਸਾਹਮਣੇ ਆਏ ਸਨ ਤੇ 1103 ਵਿਅਕਤੀਆਂ ਦੀ ਜਾਨ ਗਈ ਸੀ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago