ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦਾ ਅਲਰਟ

heavy rain alert

ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਸੀ। ਮੌਸਮ ਵਿਭਾਗ ਵੱਲੋਂ ਕੀਤੀ ਭਵਿੱਖਬਾਣੀ ਅਨੁਸਾਰ ਅਗਸਤ ਦੇ ਪਹਿਲੇ ਹਫਤੇ ਵਿੱਚ ਹੀ ਬਾਰਿਸ਼ ਹੋਣੀ ਸ਼ੁਰੂ ਹੋ ਗਈ ਹੈ। ਅੱਜ ਸਵੇਰੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੇ ਕਾਰਨ ਦਫ਼ਤਰੀ ਤੇ ਕੰਮਕਾਜਾਂ ‘ਤੇ ਜਾਣ ਵਾਲੇ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਜਾਣਕਾਰੀ ਅਨੁਸਾਰ ਪਹਾੜਾਂ ਉੱਪਰ ਵੀ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਹੈ। ਮੌਸੱਮ ਵਿਭਾਗ ਨੇ ਪ੍ਰਸ਼ਾਸਨ ਨੂੰ ਸ਼ਿਮਲਾ, ਸੋਲਨ, ਸਿਰਮੌਰ, ਊਨਾ, ਕਾਂਗੜਾ, ਬਿਲਾਸਪੁਰ ਅਤੇ ਹਮੀਰਪੁਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਦੀ ਸਲਾਹ ਵੀ ਦਿੱਤੀ ਹੈ। ਭਾਰੀ ਬਰਸਾਤ ਕਾਰਨ ਨਦੀ-ਨਾਲਿਆਂ ਵਿੱਚ ਪਾਣੀ ਦਾ ਪੱਧਰ ਵਧੇਗਾ, ਇਸ ਲਈ ਪਹਿਲਾਂ ਤੋਂ ਹੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ: ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਭਾਰਤ ਲਈ ਰਵਾਨਾ, ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ ‘ਚ ਰੰਗਿਆ

ਅੱਜ ਸਵੇਰੇ ਪੰਜਾਬ ਵਿੱਚ ਵੀ ਕਾਫੀ ਥਾਂ ਬੱਦਲਵਾਈ ਅਤੇ ਬਾਰਿਸ਼ ਦੇਖਣ ਨੂੰ ਮਿਲੀ। ਪਿਛਲੇ ਦਿਨੀਂ ਲੁਧਿਆਣਾ ਵਿੱਚ ਪਏ ਮੋਹਲੇਧਾਰ ਮੀਂਹ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।