ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

heavy rain in punjab

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 24 ਤੋਂ 48 ਘੰਟੇ ਪੰਜਾਬ ਲਈ ਖ਼ਤਰਾ ਬਣ ਸਕਦੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ 24 ਤੋਂ 48 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿੱਚ ਲੰਮੇ ਸਮੇ ਤੋਂ ਬੰਦ ਫੈਕਟਰੀ ਨੂੰ ਲੱਗੀ ਅੱਗ

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ 48 ਤੋਂ 72 ਗਨਾਤੇ ਭਾਰੀ ਬਾਰਿਸ਼ ਦੇ ਉਮੀਦ ਜਤਾਈ ਗਈ ਹੈ। ਇਸ ਕਰਕੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਿਆਂ ਦੇ ਕਲੈਕਟਰਾਂ ਨੂੰ ਅਲਰਟ ਰਹਿਣ ਦੇ ਹੁਕਮ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਖ਼ਤਰੇ ਵਾਲੇ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਚੌਕਸ ਰਹਿਣ ਅਤੇ ਸੁਰੱਖਿਆ ਸੰਬੰਧੀ ਪੂਰੇ ਇੰਤਜ਼ਾਮ ਕਰਨ ਨੂੰ ਕਿਹਾ ਹੈ।

heavy rain in punjab

 

ਇਹ ਵੀ ਪੜ੍ਹੋ: ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬ ‘ਚ ਹਾਈ ਅਲਰਟ, ਕੈਪਟਨ ਵਲੋਂ ਸਖਤ ਨਿਰਦੇਸ਼

ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੰਜਾਬ ਅਤੇ ਹਿਮਾਚਲ ਸਣੇ ਜੰਮੂ-ਕਸ਼ਮੀਰ, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਆਂਧਰਾ ਪ੍ਰਦੇਸ਼ ਅਤੇ ਯਮਨ ‘ਚ ਭਾਰੀ ਬਾਰਸ਼ ਹੋ ਸਕਦੀ ਹੈ। 17-18 ਅਗਸਤ ਦੀ ਭਾਰੀ ਬਾਰਸ਼ ਤੋਂ ਬਾਅਦ 19 ਅਗਸਤ ਨੂੰ ਮੀਂਹ ‘ਚ ਕਮੀ ਦੀ ਉਮੀਦ ਜਤਾਈ ਗਈ ਹੈ। ਉਧਰ ਭਾਖੜਾ ਡੈਮ ਦੇ ਮੈਨੇਜਮੈਂਟ ਅਧਿਕਾਰੀਆਂ ਨੇ ਹੜ੍ਹ ਤੋਂ ਬਾਅਦ ਡੈਮ ਦੇ ਚਾਰ ਗੇਟ ਖੋਲ੍ਹ ਦਿੱਤੇ ਹਨ। ਡੈਮ ‘ਚ ਪਾਣੀ ਦਾ ਲੈਵਲ 1675 ਫੀਟ ਤਕ ਪਹੁੰਚ ਗਿਆ ਸੀ ਜੋ ਕਿ ਖ਼ਤਰੇ ਦੇ ਨਿਸ਼ਾਨ ਦੇ ਕਾਫੀ ਨੇੜੇ ਹੈ।