ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਸਰਕਾਰ ਵੱਲੋਂ ਅਲਰਟ ਜਾਰੀ

Punjab-heavy-rain

ਪੰਜਾਬ ਵਿੱਚ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕਰਕੇ ਅਲਰਟ ਰਹਿਣ ਨੂੰ ਕਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਤੋਂ 27 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਅੰਮ੍ਰਿਤਸਰ, ਮੁਕਤਸਰ ਅਤੇ ਕਪੂਰਥਲਾ ਵਿੱਚ ਬਾਰਿਸ਼ ਸ਼ੁਰੂ ਵੀ ਹੋ ਚੁੱਕੀ ਹੈ।

ਪੰਜਾਬ ਸਰਕਾਰ ਨੇ ਅਲਰਟ ਜਾਰੀ ਕਰਨ ਦੌਰਾਨ ਕਿਹਾ ਕਿ ਪਹਿਲਾਂ ਹੀ ਪਾਣੀ ਦੀ ਮਾਰ ਝੱਲ ਰਹੇ ਬਠਿੰਡਾ ਤੇ ਪਟਿਆਲਾ ‘ਚ ਪਾਣੀ ਦਾ ਪੱਧਰ ਹੋਰ ਵਧ ਸਕਦਾ ਹੈ। ਉਹਨਾਂ ਕਿਹਾ ਕਿ ਬਠਿੰਡਾ ਵਿੱਚ ਬਾਰਿਸ਼ ਜਿਆਦਾ ਹੋਣ ਕਰਕੇ ਬਾਰਿਸ਼ ਦਾ ਪਾਣੀ ਓਕਾਨ ਦਿਆਂ ਘਰਾਂ ਵਿੱਚ ਚਲਾ ਗਿਆ ਹੈ। ਜਿਸ ਕਰਕੇ ਬਠਿੰਡਾ ਇਲਾਕੇ ਦਿਆਂ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੂਜੇ ਪਾਸੇ ਘੱਗਰ ਦਰਿਆ ਦਾ ਬੰਨ੍ਹ ਟੁੱਟਣ ਕਰਕੇ ਸੰਗਰੂਰ ਤੇ ਪਟਿਆਲਾ ਦੇ ਕੁਝ ਹਿੱਸਿਆਂ ਵਿੱਚ ਹਾਲਾਤ ਬੌਤ ਜਿਆਦਾ ਬੁਰੇ ਹੋ ਗਏ ਹਨ। ਲੋਕਾਂ ਦੀਆਂ ਸਾਰੀਆਂ ਫ਼ਸਲਾਂ ਬਰਬਾਦ ਹੋ ਚੁੱਕੀਆਂ ਹਨ ਅਤੇ ਘੱਗਰ ਦਰਿਆ ਦਾ ਪਾਣੀ ਲੋਕਾਂ ਦੇ ਘਰਾਂ ਤਕ ਪਹੁੰਚ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਯਾਤਰਾ ਰਾਹੀਂ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਸੀ।

ਇਹ ਵੀ ਪੜ੍ਹੋ: ਖਾਲਿਸਤਾਨੀਆਂ ਸੰਗਠਨਾਂ ਨਾਲ ਸਬੰਧਾਂ ਦੇ ਕੇਸ ‘ਚੋਂ ਗਿਰਫ਼ਤਾਰ ਜੱਗੀ ਜੌਹਲ ਆਪਣੇ ਚਾਰ ਸਾਥੀਆਂ ਸਣੇ ਬਰੀ

ਇਸ ਤੋਂ ਬਾਅਦ ਹੁਣ ਮੌਸਮ ਵਿਭਾਗ ਵੱਲੋਂ 25 ਤੋਂ 27 ਜੁਲਾਈ ਨੂੰ ਸੂਬੇ ‘ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਕੇਂਦਰ ਮੁਤਾਬਕ ਅੰਮ੍ਰਿਤਸਰ, ਜਲੰਧਰ, ਨਵਾਂਸ਼ਹਿਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਨੂੰ ਹਾਈ ਅਲਰਟ ਜ਼ੋਨ ‘ਚ ਰੱਖਿਆ ਹੈ। ਇਸ ਦੇ ਨਾਲ ਸਾਰੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਮੁਸ਼ਤੈਦ ਰਹਿਣ ਲਈ ਕਿਹਾ ਗਿਆ ਹੈ।