Hemkunt Sahib Yatra 2020: ਅੱਜ ਤੋਂ ਆਰੰਭ ਹੋਵੇਗੀ ਸ਼੍ਰੀ ਹੇਮਕੁੰਟ ਸਾਹਿਬ ਯਾਤਰਾ

hemkunt-sahib-annual-yatra-2020-start
Hemkunt Sahib Yatra 2020: ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 4 ਸਤੰਬਰ ਯਾਨੀ ਅੱਜ ਤੋਂ ਅਰੰਭ ਹੋ ਰਹੀ ਹੈ। ਇਹ ਕੋਰੋਨਾ ਮਹਾਮਾਰੀ ਕਾਰਨ ਤਿੰਨ ਮਹੀਨੇ ਪੱਛੜ ਕੇ ਸ਼ੁਰੂ ਹੋ ਰਹੀ ਹੈ। ਯਾਤਰਾ ਲਗਭੱਗ ਇੱਕ ਮਹੀਨਾ ਚੱਲੇਗੀ। 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਸਵੇਰੇ 4 ਸਤੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੰਥਕ ਰਵਾਇਤਾਂ ਨਾਲ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇਗਾ। ਯਾਤਰਾ ਦੀ ਸ਼ੁਰੂਆਤ ਵਾਸਤੇ ਹੇਮਕੁੰਟ ਸਾਹਿਬ ਟਰਸੱਟ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

ਇਹ ਵੀ ਪੜ੍ਹੋ: Delhi Fraud News: ਨਵੀ ਦਿੱਲੀ ਵਾਪਰੀ ਵੱਡੀ ਘਟਨਾ, IFS ਅਫਸਰ ਬਣ ਕੇ ਮਾਰੀ 36 ਕਰੋੜ ਦੀ ਠੱਗੀ

ਇਸ ਤਹਿਤ ਹਰਿਦੁਆਰ ਤੋਂ ਲੈ ਕੇ ਹੇਮਕੁੰਟ ਸਾਹਿਬ ਤਕ ਸੱਤ ਗੁਰਦੁਆਰਿਆਂ ਵਿੱਚ ਲੋੜੀਂਦਾ ਅਮਲਾ ਤਾਇਨਾਤ ਕੀਤਾ ਗਿਆ ਹੈ। ਸੰਗਤ ਦੀ ਰਿਹਾਇਸ਼ ਅਤੇ ਲੰਗਰ ਸਮੇਤ ਹੋਰ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ।  ਯਾਤਰਾ ਦੀ ਸ਼ੁਰੂਆਤ ਲਈ ਅਖੰਡ ਪਾਠ ਦੇ ਭੋਗ 3 ਸਤੰਬਰ ਯਾਨੀ ਕੱਲ੍ਹ ਪਏ ਤੇ 200 ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਗੋਬਿੰਦ ਧਾਮ ਵਾਸਤੇ ਰਵਾਨਾ ਹੋਵੇਗਾ, ਜੋ ਅਗਲੇ ਦਿਨ 4 ਸਤੰਬਰ ਨੂੰ ਗੋਬਿੰਦ ਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜੇਗਾ।

ਯਾਤਰਾ ’ਤੇ ਆਉਣ ਵਾਲੇ ਹਰੇਕ ਸ਼ਰਧਾਲੂ ਕੋਲ ਕੋਰੋਨਾ ਟੈਸਟ ਆਰਟੀ -ਪੀਸੀਆਰ ਦੀ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ ਹੈ। 72 ਘੰਟੇ ਪਹਿਲਾਂ ਕਰਵਾਏ ਗਏ ਇਸ ਟੈਸਟ ਦੀ ਰਿਪੋਰਟ ਨੂੰ ‘ਸਮਾਰਟ ਸਿਟੀ ਦੇਹਰਾਦੂਨ’ ਦੀ ਵੈੱਬਸਾਈਟ ’ਤੇ ਪਾ ਕੇ ‘ਈ-ਪਾਸ ’ ਲੈਣਾ ਜ਼ਰੂਰੀ ਹੈ, ਜਿਸ ਵਿੱਚ ਵਾਹਨ ਦੀ ਰਜਿਸਟਰੇਸ਼ਨ ਅਤੇ ਸ਼ਰਧਾਲੂਆਂ ਦੀ ਗਿਣਤੀ ਵੀ ਦਰਜ ਹੋਵੇਗੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ