ਕੈਲੀਫੋਰਨੀਆ ਦੇ ਹਾਈ ਸਕੂਲ ਦੇ ਵਿੱਚ ਹੋਈ ਗੋਲੀਬਾਰੀ, 1 ਵਿਅਕਤੀ ਦੀ ਮੌਤ ਤੇ ਦਰਜਨ ਜ਼ਖਮੀ

high-school-shooting-in-california

ਅਮਰੀਕਾ ਦੇ ਕੈਲੀਫੋਰਨੀਆ ਦੇ ਸਾਂਤਾ ਕਲਾਰਿਟਾ ਬੀਤੇ ਦਿਨ ਵੀਰਵਾਰ ਨੂੰ ਸਵੇਰੇ ਇਕ ਹਾਈ ਸਕੂਲ ‘ਚ ਗੋਲੀਬਾਰੀ ਹੋਈ। ਸਕੂਲ ਦੇ ਵਿੱਚ ਗੋਲੀਬਾਰੀ ਹੋਣ ਦੇ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਅਤੇ ਦਰਜਨ ਲੋਕ ਜ਼ਖਮੀ ਹੋ ਗਏ। ਇਸ ਹਾਦਸੇ ਦੀ ਜਾਣਕਾਰੀ ਸਥਾਨਕ ਅਧਿਕਾਰੀਆਂ ਨੇ ਦਿੱਤੀ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਇਕ ਸ਼ੱਕੀ ਵਿਅਕਤੀ ਨੂੰ ਗੋਲੀਬਾਰੀ ਤੋਂ ਬਾਅਦ ਹਿਰਾਸਤ ‘ਚ ਲੈ, ਉਸ ਨੂੰ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ ਜਿਥੇ ਉਸ ਦਾ ਇਲਾਜ ਜਾਰੀ ਹੈ।

ਜ਼ਰੂਰ ਪੜ੍ਹੋ: ਭਾਜਪਾ ਨੇ ਹਾਕੀ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਨੂੰ ਬਣਾਇਆ ਰਾਜ ਮੰਤਰੀ

ਸਥਾਨਕ ਇਕ ਅੰਗ੍ਰੇਜ਼ੀ ਵੈੱਬਸਾਈਟ ਮੁਤਾਬਕ ਗੋਲੀਬਾਰੀ ਦੌਰਾਨ ਹੋਏ ਜ਼ਖਮੀ ਵਿਅਕਤੀਆਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਾਇਆ ਗਿਆ। ਉਥੇ ਸਥਾਨਕ ਪੁਲਿਸ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਅਤੇ ਸਕੂਲ ਦੀ ਘੇਰਾਬੰਦੀ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਕੰਸਾਸ ‘ਚ ਹੋਈ ਗੋਲੀਬਾਰੀ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ।

high-school-shooting-in-california