Chandigarh News: ਹਾਕੀ ਦੇ ਮਹਾਨ ਦਿੱਗਜ਼ ਖਿਡਾਰੀ ਬਲਬੀਰ ਸਿੰਘ ਦਾ ਹੋਇਆ ਦੇਹਾਂਤ

hockey-player-balbir-singh-is-no-more

Chandigarh News: ਮਹਾਨ ਹਾਕੀ ਖਿਡਾਰੀ ਅਤੇ 3 ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਬਲਬੀਰ ਸਿੰਘ ਸੀਨੀਅਰ ਨੇ ਸੋਮਵਾਰ ਸਵੇਰੇ ਕਰੀਬ 6.17 ਵਜੇ ਆਖਰੀ ਸਾਹ ਲਏ। ਬਲਬੀਰ ਸੀਨੀਅਰ ਬੀਮਾਰੀ ਦੇ ਚੱਲਦਿਆਂ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਸਨ। 96 ਸਾਲਾ ਦਿੱਗਜ ਨੂੰ ਨਿਮੋਨੀਆ ਦੀ ਸ਼ਿਕਾਇਤ ਕਾਰਨ ਹਸਪਤਾਲ ਦਾਖਲ ਕਰਾਇਆ ਗਿਆ ਸੀ। ਉਨ੍ਹਾਂ ਨੂੰ ਹਸਪਤਾਲ ‘ਚ ਹੀ ਦਿਲ ਦਾ ਦੌਰਾ ਵੀ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਦੇ ਸੈਕਟਰ 28/29 ਦੀ ਡਿਵਾਈਡਿੰਗ ਰੋਡ ਤੇ ਵਾਪਰਿਆ ਭਿਆਨਕ ਹਾਦਸਾ, ਚਲਦੀ BMW ਨੂੰ ਲੱਗੀ ਅੱਗ

ਬਲਬੀਰ ਸਿੰਘ ਸੀਨੀਅਰ ਨੇ ਲੰਡਨ (1948), ਹੇਲਸਿੰਕੀ (1952) ਅਤੇ ਮੈਲਬੌਰਨ (1956) ਓਲੰਪਿਕ ‘ਚ ਭਾਰਤ ਲਈ ਸੋਨ ਤਮਗੇ ਜਿੱਤਣ ‘ਚ ਅਹਿਮ ਭੂਮਿਕਾ ਨਿਭਾਈ ਸੀ। ਹੇਲਸਿੰਕੀ ਓਲੰਪਿਕ ‘ਚ ਨੀਦਰਲੈਂਡ ਖਿਲਾਫ 6-1 ਨਾਲ ਮਿਲੀ ਜਿੱਤ ‘ਚ ਉਨ੍ਹਾਂ ਨੇ 5 ਗੋਲ ਕੀਤੇ ਸਨ ਅਤੇ ਇਹ ਰਿਕਾਰਡ ਅਜੇ ਵੀ ਬਰਕਰਾਰ ਹੈ। ਉਹ 1975 ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਸਨ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ