Corona in Punjab: ਪੰਜਾਬ ਵਿੱਚ ਹੁਣ ਘੱਟ ਰਿਹਾ Corona ਦਾ ਕਹਿਰ, ਹੁਸ਼ਿਆਰਪੁਰ ਵਿੱਚ 78 ਲੋਕਾਂ ਨੇ ਦਿੱਤੀ Corona ਨੂੰ ਮਾਤ

hoshiarpur-78-corona-patients-were-discharged
Corona in Punjab: ਜ਼ਿਲਾ ਹੁਸ਼ਿਆਰਪੁਰ ਲਈ ਅੱਜ ਇਕ ਚੰਗੀ ਖਬਰ ਹੈ ਕਿ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਇਲਾਜ ਅਧੀਨ 78 Corona ਪਾਜ਼ੇਟਿਵ ਵਿਅਕਤੀਆਂ ਨੇ Corona ਖਿਲਾਫ਼ ਜੰਗ ਜਿੱਤ ਲਈ ਹੈ ਅਤੇ ਇਨ੍ਹਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਉਜਵੱਲ ਭਵਿੱਖ ਦੀਆਂ ਸ਼ੁੱਭ-ਕਾਮਨਾਵਾਂ ਦਿੰਦਿਆਂ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖਲ 48 Corona ਪਾਜ਼ੇਟਿਵ ਵਿਅਕਤੀਆਂ ਨੂੰ ਤੰਦਰੁਸਤ ਹੋਣ ‘ਤੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲ ਦਸੂਹਾ ਤੋਂ 30 ਵਿਅਕਤੀਆਂ ਨੂੰ ਅੱਜ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਤੰਦਰੁਸਤ ਹੋਏ ਉਕਤ ਵਿਅਕਤੀਆਂ ਸਮੇਤ ਹੁਣ ਤਕ 85 ਵਿਅਕਤੀਆਂ ਨੇ Corona ‘ਤੇ ਫਤਿਹ ਪਾ ਲਈ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਹੁਣ ਤਕ 93 ਪਾਜ਼ੇਟਿਵ ਕੇਸ ਸਾਹਮਣੇ ਆਏ ਸਨ, ਜਿਨ੍ਹਾਂ ‘ਚੋਂ ਪਹਿਲਾਂ ਹੀ ਜ਼ਿਲੇ ਨਾਲ ਸਬੰਧਤ 7 ਵਿਅਕਤੀ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਅੱਜ ਡਿਸਚਾਰਜ ਕੀਤੇ 78 ਵਿਅਕਤੀਆਂ ਤੋਂ ਇਲਾਵਾ ਹੁਣ 4 ਕੋਰੋਨਾ ਪਾਜ਼ੇਟਿਵ ਮਰੀਜ਼ ਹੀ ਹਸਪਤਾਲ ਵਿਚ ਦਾਖਲ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।