ਇਮਰਾਨ ਖਾਨ ਨੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਭੇਜਿਆ ਸੱਦਾ

imran khan and navjot singh sidhu

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੇ ਜਿਗਰੀ ਯਾਰ ਅਤੇ ਕਾਂਗਰਸ ਦੇ ਸਾਬਕਾ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਰਸਮੀ ਤੌਰ ਤੇ ਸ਼੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਉਹਨਾਂ ਦੇ ਪਾਕਿਸਤਾਨ ਜਾਣ ਦੀ ਸਿਰਫ ਚਰਚਾ ਛਿੜੀ ਸੀ ਪਰ ਹੁਣ ਨਵਜੋਤ ਸਿੰਘ ਸਿੱਧੂ ਨੂੰ ਰਸਮੀ ਤੌਰ ਤੇ ਸੱਦਾ ਭੇਜਿਆ ਗਿਆ ਹੈ।

ਜ਼ਰੂਰ ਪੜ੍ਹੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ

ਇਸ ਨੂੰ ਦੇਖਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋੜੀਂਦੀ ਪ੍ਰਵਾਨਗੀ ਦੇਣ ਲਈ ਪੱਤਰ ਭੇਜੇ ਹੋਏ ਹਨ। ਯਾਦ ਰਹੇ ਕੇਂਦਰ ਸਰਕਾਰ ਵੱਲੋਂ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣ ਵਾਲਿਆਂ ਵਾਸਤੇ ਅਗਾਊਂ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਗਈ ਹੈ। ਹੁਣ ਵੇਖਣਾ ਹੋਏਗਾ ਕਿ ਸਿੱਧੂ ਨੂੰ ਪ੍ਰਵਾਨਗੀ ਮਿਲਦੀ ਹੈ ਜਾਂ ਨਹੀਂ।

imran khan and navjot singh sidhu

ਨਵਜੋਤ ਸਿੰਘ ਸਿੱਧੂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਲਿਖੇ ਪੱਤਰ ’ਚ ਲਿਖਿਆ ਹੈ ਕਿ ਨਿਮਾਣੇ ਸਿੱਖ ਵਜੋਂ ਉਨ੍ਹਾਂ ਲਈ ਇਹ ਵੱਡੇ ਮਾਣ ਦੀ ਗੱਲ ਹੈ ਤੇ ਉਹ ਇਤਿਹਾਸਕ ਅਸਥਾਨ ’ਤੇ ਨਤਮਸਤਕ ਹੋਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੂੰ ਪਾਕਿਸਤਾਨ ’ਚ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਜਾਵੇ।