ਸ਼ੋਪੀਆਂ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਅੱਤਵਾਦੀ ਢੇਰ

Twenty Indian Army personnel were killed in the attack.

ਜੰਮੂ-ਕਸ਼ਮੀਰ ‘ਚ ਇਕੋ ਸਮੇਂ 2 ਥਾਵਾਂ ‘ਤੇ ਅੱਤਵਾਦੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ।ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ।

ਇਸ ਦੇ ਨਾਲ ਹੀ ਦੂਜਾ ਐਨਕਾਊਂਟਰ ਸ਼ੋਂਪੀਆ ਜ਼ਿਲ੍ਹੇ ਦੇ ਬਡੀਗਾਮ ਇਲਾਕੇ ‘ਚ ਚੱਲ ਰਿਹਾ ਹੈ। ਜਿੱਥੇ ਸੁਰੱਖਿਆ ਬਲਾਂ ਨੇ ਸ਼ੋਪੀਆਂ ‘ਚ ਤਿੰਨ ਅੱਤਵਾਦੀ ਢੇਰ ਕਰ ਦਿੱਤੇ ਹਨ। । ਸਰਚ ਅਭਿਆਨ ਅਜੇ ਵੀ ਜਾਰੀ ਹੈ।

ਜਾਣਕਾਰੀ ਮਿਲਣ ਤੋਂ ਬਾਅਦ ਵੀਰਵਾਰ ਨੂੰ ਸ਼ੋਪੀਆਂ ਦੇ ਬਦੀਗਾਮ ਖੇਤਰ ਵਿਚ ਇਕ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ।

ਪੁਲਿਸ ਮੁਤਾਬਕ ਅੱਤਵਾਦੀਆਂ ਨੇ ਫੋਰਸ ਦੀ ਇੱਕ ਸਰਚ ਪਾਰਟੀ ‘ਤੇ ਗੋਲੀਆਂ ਚਲਾਉਣ ਤੋਂ ਬਾਅਦ ਤਲਾਸ਼ੀ ਮੁਹਿੰਮ ਇੱਕ ਮੁਠਭੇੜ ਵਿੱਚ ਬਦਲ ਦਿੱਤੀ, ਜਿਸ ਤੋਂ ਬਾਅਦ ਨੇ ਸੁਰੱਖਿਆ ਬਲਾਂ ਨੇਜਵਾਬੀ ਕਾਰਵਾਈ ਕੀਤੀ। ਸੁਰੱਖਿਆ ਬਲਾਂ ਨੇ ਵੀਰਵਾਰ ਰਾਤ ਤੋਂ ਚੱਲ ਰਹੇ ਮੁਕਾਬਲੇ ਵਿਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ